Menu

ਬਠਿੰਡਾ ‘ਚ ਸਿਹਤ ਵਿਭਾਗ ਵੱਲੋਂ ਕਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਕੈਂਪ ਆਯੋਜਿਤ

ਬਠਿੰਡਾ, 9 ਮਾਰਚ – ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀਨਿਵਾਸਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ: ਅਮਰੀਕ ਸਿੰਘ ਸੰਧੂ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਵੱਲੋਂ ਨੌਬਲ ਕੋਰੋਨਾ ਵਾਇਰਸ 2019 ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲੇ ਅੰਦਰ ਉੱਚ ਸਿੱਖਿਆ ਸੰਸਥਾਵਾਂ ਵਿਖੇ ਜਾਗਰੂਕਤਾ ਕੈਂਪ ਅਤੇ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆ ਹਨ। ਇਸ ਸੰਬੰਧੀ ਅੱਜ ਇੰਸਟੀਚਿਊਟ ਆਫ ਹੋਟਲ ਮੈਨੇਜ਼ਮੈਂਟ ਬਠਿੰਡਾ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਕੈਂਪ ਲਗਾਏ ਗਏ। ਇਨਾਂ ਕੈਂਪਾਂ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ।
ਕੈਂਪ ਦੌਰਾਨ ਡਾ: ਗੁਨਬੀਰਪਾਲ ਸਿੰਘ ਸਿੱਧੂ, ਕੁਲਵੰਤ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਅਤੇ ਜਸਵਿੰਦਰ ਸ਼ਰਮਾਂ ਵੱਲੋਂ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਬਲ ਕੋਰੋਨਾ ਵਾਇਰਸ 2019 ਨਵਾਂ ਵਾਇਰਸ ਹੈੇੇੇ। ਇਸ ਵਾਇਰਸ ਨਾਲ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ ਹੋਣੀ ਇਸ ਦੇ ਆਮ ਲੱਛਣ ਹਨ। ਉਨਾਂ ਦੱਸਿਆ ਕਿ ਹਰੇਕ ਯਾਤਰੀ ਜੋ ਵਿਦੇਸ਼ ਯਾਤਰਾ ਤੋਂ ਅੰਤਰ-ਰਾਸ਼ਟਰੀ ਏਅਰਪੋਰਟ ਤੋਂ ਭਾਰਤ ਆਇਆ ਹੈ,  ਉਸ ਨੂੰ ਸਿਹਤ ਵਿਭਾਗ ਵੱਲੋਂ ਘੱਟੋ ਘੱਟ 28 ਦਿਨਾਂ ਤੱਕ ਜਾਂਚ ਅਧੀਨ ਰੱਖਿਆ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਕਿਸੇ ਸ਼ੱਕੀ ਮਰੀਜ਼ ਦੇ ਸੰਪਰਕ ਵਿੱਚ ਆਇਆ ਹੈ ਤਾਂ ਤੁਰੰਤ ਸਿਹਤ ਸੰਸਥਾਵਾਂ ਨਾਲ ਸੰਪਰਕ ਕੀਤਾ ਜਾਵੇ ਜਾਂ ਕਾਲ ਸੈਂਟਰ ਨੰਬਰ ਤੇ ਕਾਲ ਕੀਤੀ ਜਾਵੇ।
ਕੈਂਪ ਦੌਰਾਨ ਉਨਾਂ ਇਹ ਵੀ ਦੱਸਿਆ ਕਿ ਖਾਂਸੀ-ਜੁਕਾਮ ਹੋਣ ਦੀ ਸੂਰਤ ਵਿੱਚ ਮੂੰਹ ਢੱਕ ਕੇ ਰੱਖਿਆ ਜਾਵੇ। ਖਾਂਸੀ ਜੁਕਾਮ ਬੁਖਾਰ ਨਾਲ ਪੀੜਤ ਵਿਅਕਤੀ ਤੋਂ ਇਕ ਮੀਟਰ ਦੀ ਦੂਰੀ ਬਣਾਕੇ ਰੱਖੀ ਜਾਵੇ। ਭੀੜ ਵਾਲੀਆਂ ਥਾਵਾਂ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ। ਨਿੱਜੀ ਸਫਾਈ, ਹੈਂਡ-ਵਾਸ਼ਿੰਗ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਪਾਣੀ ਵੱਧ ਮਾਤਰਾ ਵਿੱਚ ਪੀਤਾ ਜਾਵੇ ਅਤੇ ਪੌਸਟਿਕ ਭੋਜਨ ਦੀ ਵਰਤੋਂ ਕੀਤੀ ਜਾਵੇ। ਬਜ਼ਾਰ ਦੀਆਂ ਖਾਣ ਪੀਣ ਦੀਆਂ ਚੀਜਾਂ ਤੋਂ ਵੀ ਪ੍ਰਹੇਜ਼ ਕੀਤਾ ਜਾਵੇ।
ਉਨਾਂ ਇਹ ਵੀ ਦੱਸਿਆ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਸਿਵਲ ਹਸਪਤਾਲ ਬਠਿੰਡਾ ਅਤੇ ਸਬ-ਡਵੀਜਨ ਪੱਧਰ ’ਤੇ ਵੱਖਰੇ ਆਈਸੋਲੇਸ਼ਨ ਵਾਰਡ ਅਤੇ ਫਲੂ ਕਾਰਨਰ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਉਨਾਂ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਘਬਰਾਉੁਣ ਦੀ ਲੋੜ ਨਹੀ, ਸਿਰਫ਼ ਸੁਚੇਤ ਰਹਿਣ ਦੀ ਲੋੜ ਹੈ। ਜੇਕਰ ਕੋਈ ਸ਼ੱਕੀ ਮਰੀਜ਼ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਦੀ ਸੂਚਨਾ ਜ਼ਿਲਾ ਪੱਧਰ ਤੇ ਦਿੱਤੀ ਜਾਵੇ। ਇਸ ਤੋਂ ਇਲਾਵਾ ਭੀਸੀਆਣਾ ਏਅਰਪੋਰਟ ਬਠਿੰਡਾ ਵਿਖੇ ਆਉਣ ਜਾਣ ਵਾਲੇ ਯਾਤਰੀਆਂ ਦੀ ਮੈਡੀਕਲ ਟੀਮ ਵੱਲੋਂ ਸਕਰੀਨਿੰਗ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਬਠਿੰਡਾ ਵਿਖੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਟੀਮਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans