Menu

ਸਰਕਾਰੀ ਰਜਿੰਦਰਾ ਕਾਲਜ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੰਡੀਆਂ ਡਿਗਰੀਆਂ

ਬਠਿੰਡਾ, 9 ਮਾਰਚ – ਵੀਰਪਾਲ – ਸਰਕਾਰੀ ਰਜਿੰਦਰਾ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ’ਚ  ਮੁੱਖ ਮਹਿਮਾਨ ਦੇ ਤੌਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਿਰਕਤ ਕੀਤੀ ਉਨਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਤੇ ਕੌਂਸਲਰ ਜੀਤ ਮੱਲ ਵੀ ਮੌਜ਼ੂਦ ਸਨ । ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੜਾਈ ਦੇ ਨਾਲ-ਨਾਲ ਨੈਤਿਕ ਸਿੱਖਿਆ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਅੱਜ ਲੋੜ ਹੈ ਚੰਗੇ ਇਨਸਾਨ ਬਣ ਕੇ ਸਮਾਜ ਅਤੇ ਦੇਸ ਦੀ ਸੇਵਾ ਕੀਤੀ ਜਾਵੇ। ਉਨਾਂ  ਕਿਹਾ ਕਿ ਉਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਵੱਡੀ ਗਿਣਤੀ ਕੁੜੀਆਂ ਡਿਗਰੀ ਵੰਡ ਸਮਾਗਮ ਸ਼ਾਮਲ ਹਨ ਅਤੇ ਵੱਡੀ ਗਿਣਤੀ ਕੁੜੀਆਂ ਤਾਲੀਮ ਹਾਸਲ ਕਰ ਰਹੀਆਂ ਹਨ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਮੁਬਾਰਕ ਦਿਨ ਤੇ ਉਹ ਆਪਣੇ ਮਾਤਾ ਪਿਤਾ ਲਈ ਸ਼ੁਕਰਗੁਜ਼ਾਰ ਹੋਣ ਜਿਨਾਂ ਦੀ ਅਣਥੱਕ ਮਿਹਨਤ ਸਦਕਾ ਉਹ ਇਸ ਮੁਕਾਮ ਦੇ ਯੋਗ ਹੋਏ ਹਨ। ਉਨਾਂ ਇਸ ਮੌਕੇ ਸਰਕਾਰੀ ਰਜਿੰਦਰਾ ਕਾਲਜ ਦੇ ਵਿਕਾਸ ਲਈ ਦੋ ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।  ਇਸ ਮੌਕੇ ਵੱਖ-ਵੱਖ ਖੇਤਰਾਂ ਅਕਾਦਮਿਕ, ਸੱਭਿਆਚਾਰਕ ਅਤੇ ਖੇਡਾਂ ਵਿੱਚ ਅੱਵਲ ਦਰਜੇ ਦੀਆਂ ਪ੍ਰਾਪਤੀਆਂ ਕਰਨ ਵਾਲੇ 14 ਵਿਦਿਆਰਥੀਆਂ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ। ਉਨਾਂ ਇਸ ਮੌਕੇ ਚਾਰ ਸੌ ਪੱਤਰ ਵਿਦਿਆਰਥੀਆਂ ਨੇ ਡਿਗਰੀਆਂ ਤਕਸੀਮ  ਕੀਤੀਆਂ, ਜਿਨਾਂ ’ਚ ਪੋਸਟ ਗ੍ਰੈਜੂਏਸ਼ਨ ਕੋਰਸ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 151 ਅਤੇ ਪੋਸਟ ਗ੍ਰੈਜੂਏਸ਼ਨ ਕੋਰਸ ਵਿੱਚੋਂ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 313 ਵਿਦਿਆਰਥੀ ਸ਼ਾਮਲ ਸਨ। ਕਾਲਜ ਦੇ ਪਿ੍ੰਸੀਪਲ ਜੋਤੀ ਪ੍ਰਕਾਸ ਨੇ ਆਏ ਹੋਏ ਮੁੱਖ ਮਹਿਮਾਨ ਸਮੇਤ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans