Menu

ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਮੋਬਾਈਲ ਐਪ ‘ਕੋਵਾ ਪੰਜਾਬ’ ਲਾਂਚ

ਚੰਡੀਗੜ੍ਹ, 10 ਮਾਰਚ – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ ਸਮੇਂ ਉਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਸਟੇਟ ਮੈਨੇਜਮੈਂਟ ਕੋਵਿਡ-19 ਗਰੁੱਪ ਦੀ ਉੱਚ ਪੱਧਰੀ ਮੀਟਿੰਗ ਵਿੱਚ ਮੋਬਾਈਲ ਐਪਲੀਕੇਸ਼ਨ ‘ਕੋਵਾ ਪੰਜਾਬ’ ਲਾਂਚ ਕੀਤੀ ਗਈ।

ਦੱਸਣਯੋਗ ਹੈ ਕਿ ਕੋਵਾ ਐਪ ਦਾ ਅਰਥ ਕੋਰੋਨਾ ਵਾਇਰਸ ਅਲਰਟ ਹੈ। ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵੱਲੋਂ ਇਹ ਐਪ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਯਾਤਰਾ ਅਤੇ ਰੋਕਥਾਮ ਬਾਰੇ ਜਾਣਕਾਰੀ ਮੁਹੱਈਆ ਕਰਾਈ ਜਾ ਸਕੇ।

ਸ੍ਰੀ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਸ ਐਪਲੀਕੇਸ਼ਨ ਰਾਹੀਂ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਇਸ ਬਿਮਾਰੀ ਬਾਰੇ ਅਤੇ ਇਸ ਤੋਂ ਬਚਾਅ ਲਈ ਇਹਤਿਆਤੀ ਤਰੀਕਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਜੇਕਰ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਇਹ ਐਪ ਨਾਗਰਿਕਾਂ ਨੂੰ ਜ਼ਿਲ੍ਹੇ ਦੇ ਨਜ਼ਦੀਕੀ ਹਸਪਤਾਲ ਅਤੇ ਨੋਡਲ ਅਫਸਰ ਬਾਰੇ ਵੀ ਜਾਣਕਾਰੀ ਮੁਹੱਈਆ ਕਰਾਏਗੀ।

ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਇਹ ਐਪ ਉਹ ਸਾਰੀ ਜਾਣਕਾਰੀ ਮੁਹੱਈਆ ਕਰਵਾਉਂਦੀ ਹੈ ਜਿਸ ਰਾਹੀਂ ਨਾਗਰਿਕ ਆਪਣੇ ਅਤੇ ਆਪਣੇ ਪਰਿਵਾਰ ਨੂੰ ਕੋਵਿਡ-19 ਤੋਂ ਬਚਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਐਂਡਰਾਇਡ ਪਲੇਅ ਸਟੋਰ ਅਤੇ ਆਈਓਐਸ ਐਪਸਟੋਰ ਉਤੇ “ਕੋਵਾ ਪੰਜਾਬ” ਨਾਂ ਦੇ ਨਾਲ ਉਪਲਬਧ ਹੈ। ਉਨ੍ਹਾਂ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਐਪ ਨੂੰ ਆਪਣੇ ਫੋਨਾਂ ਵਿੱਚ ਰੱਖਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੀਆਂ ਐਡਵਾਇਜ਼ਰੀਆਂ ਬਾਰੇ ਜਲਦੀ ਸੂਚਨਾ ਮਿਲ ਸਕੇ।

ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਇਸ ਐਪ ਰਾਹੀਂ ਸਰਕਾਰ ਵੱਲੋਂ ਨਾਗਰਿਕਾਂ ਨਾਲ ਸਮੇਂ ਸਮੇਂ ‘ਤੇ ਇਸ ਬਿਮਾਰੀ ਸਬੰਧੀ ਅਪਡੇਟਸ ਅਤੇ ਹਦਾਇਤਾਂ ਸਾਂਝੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐਪ ਵਿੱਚ ਡਾਇਨਾਮਿਕ ਨਕਸ਼ੇ ਦੇ ਨਾਲ ਨਾਲ ਇਕ ਰੀਅਲ ਟਾਈਮ ਕਾਊਂਟਰ ਵੀ ਦਿੱਤਾ ਗਿਆ ਹੈ ਜਿਸ ਨਾਲ ਸੂਬੇ ਦੇ ਨਾਗਰਿਕਾਂ ਨੂੰ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਮਿਲਦੀ ਰਹੇਗੀ।

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਸਿਹਤ ਵਿਭਾਗ ਸ੍ਰੀ ਕੁਮਾਰ ਰਾਹੁਲ, ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਰਵੀ ਭਗਤ, ਸਕੱਤਰ ਸਿਹਤ ਵਿਭਾਗ ਸ੍ਰੀ ਮਨਵੇਸ਼ ਸਿੰਘ ਸਿੱਧੂ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਸ੍ਰੀ ਪਰਮਿੰਦਰ ਪਾਲ ਸਿੰਘ, ਡਾਇਰੈਕਟਰ ਸਿਹਤ ਡਾ. ਅਵਨੀਤ ਕੌਰ, ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39828 posts
  • 0 comments
  • 0 fans