Menu

ਸਰਕਾਰੀ ਕਾਲਜਾਂ ਦੇ ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਬਠਿੰਡਾ, 11 ਮਾਰਚ – ਸੂਬੇ ਦੇ ਸਰਕਾਰੀ ਕਾਲਜਾਂ ਦੇ ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਵੀ ਅੱਜ ਹੜਤਾਲ ਕਰਕੇ ਕਾਲਜ ਅੱਗੇ ਰੋਸ ਧਰਨਾ ਦਿੱਤਾ। ਸਹਾਇਕ ਪ੍ਰੋਫ਼ੈਸਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਗੈਸਟ ਫੈਕਲਟੀ ਪ੍ਰੋਫੈਸਰ ਯੂਨੀਅਨ ਦੇ ਆਗੂ ਸਿਕੰਦਰਜੀਤ ਸਿੰਘ, ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 17 ਸਾਲ ਤੋਂ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ, ਪਰ ਹੁਣ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਤੋਂ ਹਟਾ ਕੇ ਨਵੀਂ ਭਰਤੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 48 ਕਾਲਜਾਂ ਦੇ ਕਰੀਬ 1100 ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਨੌਕਰੀ ਤੋਂ ਹਟਾਉਦੀ ਹੈ ਤਾਂ ਉਹ ਕਿਸੇ ਪਾਸੇ ਜੋਗੇ ਨਹੀਂ ਰਹਿਣਗੇ। ਸਹਾਇਕ ਪ੍ਰੋਫ਼ੈਸਰਾਂ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਕੋਲ ਆਤਮ ਹੱਤਿਆਂ ਤੋਂ ਬਿਨ੍ਹਾਂ ਕੋਈ ਰਾਹ ਨਹੀਂ ਬਚਦਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਸ਼ੰਘਰਸ ਨੂੰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਵੀ ਹਮਾਇਤ ਪ੍ਰਾਪਤ ਹੈ।
ਉਨ੍ਹਾਂ ਦੱਸਿਆ ਕਿ ਬੁੱਧਵਾਰ ਤੋਂ ਉਹ ਅਣਮਿਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ। ਇਸ ਮੌਕੇ ਧਰਨੇ ਦੀ ਹਮਾਇਤ ’ਤੇ ਆਈ ਸਟੂਡੈਂਟ ਯੂਨੀਅਨ ਦੀ ਆਗੂ ਸੰਗੀਤਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰਾਂ ਦਾ ਨਹੀਂ ਸਗੋਂ ਵਿਦਿਆਰਥੀ ਵਰਗ ਵੀ ਸਿੱਧੇ ਤੌਰ ’ਤੇ ਇਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਕਤ ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੂੰ ਤਨਖਾਹਾਂ ਵਿਦਿਆਰਥੀਆਂ ਤੋਂ ਵਸੂਲੇ ਜਾਂਦੇ ਪੀਟੀਏ ਫ਼ੰਡ ਵਿੱਚੋਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਪੰਜਾਬ ਸਰਕਾਰ ਨਵੀਂ ਭਰਤੀ ਬਜਾਏ ਉਕਤ ਸਹਾਇਕ ਪ੍ਰੋਫ਼ੈਸਰਾਂ ਨੂੰ ਪੱਕਾ ਕਰਦੀ ਹੈ ਤਾਂ ਵਿਦਿਆਰਥੀਆਂ ’ਤੇ ਪੀਟੀਏ ਫ਼ੰਡ ਦਾ ਬੋਝ ਘਟੇਗਾ।
ਉਨ੍ਹਾਂ ਕਿਹਾ ਕਿ ਉਕਤ ਸਹਾਇਕ ਪ੍ਰੋਫ਼ੈਸਰਾਂ ਦਾ 17-17 ਸਾਲ ਦਾ ਪੜ੍ਹਾਉਣ ਦਾ ਤਜ਼ਰਬਾ ਹੈ ਪਰ ਫ਼ਿਰ ਵੀ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਤੋਂ ਹਟਾ ਕੇ ਨਵੀਂ ਭਰਤੀ ਕਰਨ ਦੀ ਗੱਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਵਰਗ ਸਹਾਇਕ ਪ੍ਰੋਫ਼ੈਸਰਾਂ ਦੇ ਪੂਰੀ ਤਰ੍ਹਾਂ ਹੱਕ ਵਿਚ ਖੜ੍ਹਾ ਹੈ। ਉਨ੍ਹਾਂ ਮੰਗ ਕੀਤੀ ਕਿ ਗੈਸਟ ਫ਼ੈਕਲਟੀ ਲੈਕਚਰਾਰਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans