Menu

ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਦਫਤਰੀ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੈਲੀ ਦਾ ਐਲਾਨ

ਫਿਰੋਜ਼ਪੁਰ 12 ਮਾਰਚ (ਗੁਰਦਰਸ਼ਨ ਸੰਧੂ ) ਸਿੱਖਿਆ ਵਿਭਾਗ ਵਿਚ 10-12 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਸਰਕਾਰ ਬਨਣ ਤੋਂ ਤੁਰੰਤ ਬਾਅਦ ਕਾਂਗਰਸ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇਗਾ। ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ 1 ਅਪ੍ਰੈਲ 2018 ਤੋਂ ਵਿਭਾਗ ਅਧੀਨ ਲਿਆ ਕੇ ਪੱਕਾ ਕਰ ਦਿੱਤਾ ਗਿਆ ਸੀ, ਪਰ ਅਧਿਆਪਕਾਂ ਤੋਂ ਪਹਿਲਾਂ ਦੇ ਕੰਮ ਕਰ ਰਹੇ ਦਫਤਰੀ ਕਰਮਚਾਰੀਆ ਨੂੰ ਛੱਡ ਦਿੱਤਾ ਗਿਆ ਸੀ। ਆਗੂਆ ਜਨਕ ਸਿੰਘ, ਸਰਬਜੀਤ ਸਿੰਘ, ਦਵਿੰਦਰ ਤਲਵਾੜ, ਕੁਲਨਾਇਕ ਵਰਮਾ, ਵਰਿੰਦਰ ਸਿੰਘ ਸੁਨੀਲ ਕੁਮਾਰ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਮੁਲਾਜ਼ਮਾਂ ਨੂੰ ਕਈ ਵਾਰ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਅੱਜ ਤੱਕ ਮਸਲਾ ਜਿਓ ਦਾ ਤਿਓ ਹੀ ਲਟਕ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਪੱਕਾ ਕਰਨ ਦੀ ਬਜਾਏ ਕਰਮਚਾਰੀਆਂ ਦੀਆਂ ਦੂਰ ਦੁਰਾਡੇ ਬਦਲੀਆਂ ਕਰਕੇ ਨੌਕਰੀ ਛੱਡਣ ਨੂੰ ਮਜ਼ਬੂਰ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ 10-12 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮ ਜੋ ਕਿ ਆਪਣਾ ਘਰ ਬਾਰ ਸੈੱਟ ਕਰ ਚੁੱਕੇ ਹਨ ਉਨ੍ਹਾਂ ਨੂੰ ਰੈਸ਼ਨੇਲਾਈਜੇਸ਼ਨ ਦੇ ਨਾਮ ਹੇਠ 200-300 ਕਿ ਮੀ ਦੂਰ ਭੇਜਿਆ ਜਾ ਰਿਹਾ ਹੈ ਜੋ ਕਿ ਮੁਲਾਜ਼ਮਾਂ ਲਈ ਇਸ ਐਨਾ ਦੂਰ ਜਾਣਾ ਬਹੁਤ ਹੀ ਮੁਸ਼ਕਲ ਹੈ ਅਤੇ ਕੁਝ ਮੁਲਾਜ਼ਮ ਸਰਕਾਰ ਦੇ ਇਸ ਫੈਸਲੇ ਨਾਲ ਨੌਕਰੀ ਛੱਡਣ ਨੂੰ ਵੀ ਮਜ਼ਬੂਰ ਹੋ ਸਕਦੇ ਹਨ। ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਧੱਕਾਸ਼ਾਹੀ ਮੁਲਾਜ਼ਮ ਹਰਗਜ਼ ਬਰਦਾਸ਼ਤ ਨਹੀ ਕਰਨਗੇ। ਆਗੂਆ ਨੇ ਐਲਾਨ ਕੀਤਾ ਕਿ ਦਫਤਰੀ ਮੁਲਾਜ਼ਮ ਆਪਣੇ ਹੱਕੀ ਮੰਗਾਂ ਨੂੰ ਲੈ ਕੇ 14 ਮਾਰਚ ਨੂੰ ਬੱਚਿਆਂ ਅਤੇ ਪਰਿਵਾਰਾਂ ਸਮੇਤ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans