Menu

ਜ਼ਮੀਨ ਵਿਚੋਂ ਨਾਜਾਇਜ਼ ਰੇਤਾ ਕੱਢਣ ਦੇ ਦੋਸ਼ ਵਿਚ 7 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 12 ਮਾਰਚ (ਗੁਰਦਰਸ਼ਨ ਸੰਧੂ ) – ਫਿਰੋਜ਼ਪੁਰ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਵਿਖੇ ਇਕ ਵਿਅਕਤੀ ਆਪਣੀ ਜ਼ਮੀਨ ਵਿਚ ਰੇਤਾ ਦੀ ਨਾਜਾਇਜ਼ ਖੱਡ ਲਗਾ ਕੇ ਚੂਰੀ ਛੁਪੇ ਰੇਤਾ ਨਾਜਾਇਜ਼ ਕੱਢਣ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ 7 ਵਿਅਕਤੀਆਂ ਖਿਲਾਫ 379 ਆਈਪੀਸੀ 21 (3) ਮਾਈਨਿੰਗ ਐਂਡ ਮਿਨਰਲ ਐਕਟ 1957 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਰੇਤਾ ਦੀਆਂ ਭਰੀਆਂ ਦੋ ਟਰੈਕਟਰ ਟਰਾਲੀਆਂ ਸਮੇਤ ਗ੍ਰਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਪਰਮਜੀਤ ਸਿੰਘ ਆਪਣੇ ਮੁੱਚਲਕਾ ਖਾਤੇ ਵਾਲੀ ਜ਼ਮੀਨ ਵਿਚ ਨਾਜਾਇਜ਼ ਰੇਤਾ ਦਾ ਖੱਡਾ ਲਗਾ ਕੇ ਕਾਫੀ ਟਰੈਕਟਰ ਟਰਾਲੀਆਂ ਨਾਲ ਚੋਰੀ ਛੁਪੇ ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਹੈ ਤੇ ਬਾਕੀ ਦੋਸ਼ੀਅਨ ਮੁਖਤਿਆਰ ਸਿੰਘ ਪੁੱਤਰ ਬੰਤਾ ਸਿੰਘ, ਸੁਭਾਸ਼ ਸਿੰਘ ਪੁੱਤਰ ਕਰਨੈਲ ਸਿੰਘ ਵਾਸੀਅਨ ਨੋ ਬਹਿਰਾਮ ਸ਼ੇਰ ਸਿੰਘ ਵਾਲਾ, ਮੁਖਤਿਆਰ ਸਿੰਘ ਪੁੱਤਰ ਇੰਦਰਜੀਤ ਸਿੰਘ, ਬੂਟਾ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਰਾਣਾ ਪੰਜ ਗਰਾਈਂ ਅਤੇ ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸਰੂਪੇਵਾਲਾ ਉਤਾੜ ਟਰੈਕਟਰ ਟਰਾਲੀਆਂ ‘ਤੇ ਅੱਗੇ ਰੇਤਾ ਵੇਚਣ ਦਾ ਕੰਮ ਕਰਦੇ ਹਨ। ਜਾਂਚਕਰਤਾ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕਰਕੇ ਦੋਸ਼ੀ ਕੁਲਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਤੇ ਮੌਕੇ ‘ਤੇ 2 ਟਰੈਕਟਰ ਸਮੇਤ ਟਰਾਲੇ ਰੇਤਾ ਨਾਲ ਭਰੇ ਹੋਏ ਬਰਾਮਦ ਹੋਏ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

AAP ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਗੁਜਰਾਤ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਅਪਣੇ ਸਟਾਰ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

ਸੁਪਰੀਮ ਕੋਰਟ ਤੋਂ ਅੱਜ ਵੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39758 posts
  • 0 comments
  • 0 fans