ਨਵੀਂ ਦਿੱਲੀ, 12 ਮਾਰਚ – ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿਚ ਕੋਰੋਨਾ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਕੁੱਲ 73 ਕੇਸਾਂ ਵਿਚੋਂ 56 ਭਾਰਤੀ ਅਤੇ 17 ਵਿਦੇਸ਼ੀ ਹੈ। ਦੱਸ ਦੇਈਏ ਕਿ ਦੁਨੀਆ ਭਰ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ ਮਰੀਜ਼ 121654 ਪਾਜਟਿਵ ਮਾਮਲੇ ਆ ਚੁੱਕੇ ਹਨ। ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਹੈਲਪ ਲਾਈਨ ਜਾਰੀ ਕੀਤੀ ਹੈ। ਇਸ ਵਾਇਰਸ ਨਾਲ ਜੁੜੀ ਕਿਸੇ ਵੀ ਆਪ ਨੈਸ਼ਨਲ ਹੈਲਪ ਲਾਈਨ ਨੰਬਰ 011-2378046 ਤੇ ਸੰਪਰਕ ਕਰ ਸਕਦੇ ਹੋ।
ਉੱਥੇ ਹੀ ਬਿਹਾਰ ਦੇ ਬਿਹਾਰ ਸ਼ਰੀਫ਼ ਸਥਿਤ ਸਦਰ ਹਸਪਤਾਲ ਵਿਚ ਇੱਕ ਸ਼ਖ਼ਸ ਨੇ ਹੰਗਾਮਾ ਖੜਾਂ ਕਰ ਦਿੱਤਾ ਹੈ।ਸ਼ਖ਼ਸ ਨੇ ਦਾਅਵਾ ਕੀਤਾ ਕਿ ਉਸ ਵਿਚ ਕੋਰੋਨਾ ਵਾਇਰਸ ਦੇ ਲ਼ਸ਼ਣ ਹਨ ਜਦੋਂ ਡਾਕਟਰਾਂ ਨੇ ਸ਼ਖ਼ਸ ਨੂੰ ਦੂਜੇ ਹਸਪਤਾਲ ਵਿਚ ਰੈਫ਼ਰ ਕੀਤਾ ਤਾਂ ਉਸ ਨੂੰ ਜਾਣ ਲਈ ਕਿਹਾ ਕਿ ਤਾਂ ਪੀੜਤ ਸ਼ਖ਼ਸ ਅਚਾਨਕ ਲਾਪਤਾ ਗ਼ਾਇਬ ਹੋ ਗਿਆ।ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਹੈ।