Menu

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸਫਾਈ ਦੀ ਸੇਵਾ ਆਰੰਭ

ਅੰਮ੍ਰਿਤਸਰ, 12 ਮਾਰਚ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਬਰਮਿੰਘਮ ( ਇੰਗਲੈਂਡ ) ਵਾਲਿਆਂ ਵੱਲੋਂ ਸੋਨੇ ਦੀ ਧੁਆਈ ਦੀ ਸੇਵਾ ਆਰੰਭ ਕੀਤੀ ਗਈ ਹੈ। ਸੇਵਾ ਦੀ ਆਰੰਭਤਾ ਅਰਦਾਸ ਕਰਕੇ ਕੀਤੀ। ਨਿਸ਼ਕਾਮ ਸੇਵਕ ਜਥੇ ਵੱਲੋਂ ਬਾਬਾ ਗੁਰਦਿਆਲ ਸਿੰਘ ਦੀ ਅਗਵਾਈ ਵਿਚ ਇੰਗਲੈਂਡ,ਕੈਨੇਡਾ,ਕੀਨੀਆ ਆਦਿ ਤੋਂ 50 ਸ਼ਰਧਾਲੂਆਂ ਦਾ ਜੱਥਾ ਇਸ ਸੇਵਾ ਲਈ ਉਚੇਚੇ ਤੌਰ ‘ ਤੇ ਆਇਆ ਹੈ। ਭਾਰਤ ਦੇ ਸ਼ਰਧਾਲੂ ਵੀ ਸੇਵਾ ਨਿਭਾਉਣਗੇ । ਇਸ ਮੌਕੇ ਬਾਬਾ ਗੁਰਦਿਆਲ ਸਿੰਘ ਨੇ ਦੱਸਿਆ ਕਿ 1999 ਵਿਚ ਸੋਨਾ ਚੜਾਉਣ ਦੀ ਸੇਵਾ ਤੋਂ ਬਾਅਦ ਹਰ ਸਾਲ ਸੋਨੇ ਦੀ ਧੁਆਈ ਦੀ ਸੇਵਾ ਕਰਨ ਲਈ ਜਥੇ ਨਾਲ ਸੰਗਤਾਂ ਆਉਂਦੀਆਂ ਸਨ । ਪੰਜ ਸਾਲ ਸ਼੍ਰੋਮਣੀ ਕਮੇਟੀ ਨੇ ਕਿਸੇ ਕਾਰਨ ਇਹ ਸੇਵਾ ਕਰਵਾਉਣੀ ਬੰਦ ਕਰ ਦਿੱਤੀ ਸੀ । ਫਿਰ 22 ਜੁਲਾਈ 2016 ਨੂੰ ਅੰਤ੍ਰਿਗ ਕਮੇਟੀ ਵੱਲੋਂ ਮੁੜ ਧੁਆਈ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਬਰਮਿੰਘਮ ਨੂੰ ਸੌਂਪੀ ਗਈ ਹੈ ।

ਉਨ੍ਹਾਂ ਦੱਸਿਆ ਕਿ ਸੇਵਾ ਕਰਨ ਦਾ ਪੁਰਾਤਨ ਤਰੀਕਾ ਹੈ ਕਿ ਸੋਨੇ ਦੀ ਧੁਆਈ ਲਈ ਰੀਠਿਆਂ ਨੂੰ ਤਿੰਨ ਘੰਟੇ ਪਾਣੀ ਵਿਚ ਡਿਬੋਇਆ ਜਾਂਦਾ ਹੈ ਤੇ ਉਸ ਪਾਣੀ ਨਾਲ ਸੋਨੇ ‘ ਤੇ ਪ੍ਰਦੂਸ਼ਣ ਰਾਹੀਂ ਲੱਗੀ ਗੰਦਗੀ ਨੂੰ ਸਾਫ਼ ਕੀਤਾ ਜਾਂਦਾ ਹੈ। ਇਸ ਸੋਨੇ ਦੀ ਧੁਆਈ ਦੀ ਸੇਵਾ ਨਾਲ ਫਿੱਕੀ ਪੈ ਚੁੱਕੀ ਚਮਕ ਮੁੜ ਵਾਪਸ ਪਰਤ ਆਉਂਦੀ ਹੈ । ਨਿਸ਼ਕਾਮ ਸੇਵਾ ਦੇ ਬਾਨੀ ਬਾਬਾ ਪੂਰਨ ਸਿੰਘ ਦੀ ਸੇਧ ਸਦਕਾ ਸੰਗਤਾਂ ਸੇਵਾ ਵਿਚ ਜੁਟੀਆਂ ਹੋਈਆਂ ਹਨ । ਇਸ ਮੌਕੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸੌਂਪੀ ਗਈ ਹੈ । ਇਹ ਸੇਵਾ ਹਫਤੇ ਦਸ ਦਿਨ ਦੇ ਅੰਦਰ – ਅੰਦਰ ਮੁਕੰਮਲ ਕਰ ਲਈ ਜਾਵੇਗੀ । ਸਾਰੇ ਸੇਵਕ ਅੰਮ੍ਰਿਤਧਾਰੀ ਗੁਰਸਿੱਖ ਹਨ । ਜ਼ਿਕਰਯੋਗ ਹੈ ਕਿ ਭਾਈ ਮਹਿੰਦਰ ਸਿੰਘ ਨੂੰ ਪਹਿਲਾਂ ਵੀ ਪੱਤਰਿਆਂ ’ ਤੇ ਸੋਨਾ ਦੀ ਸੇਵਾ ਸੌਂਪੀ ਗਈ ਸੀ , ਜੋ ਉਨ੍ਹਾਂ ਨੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ‘ ਤੇ ਲੱਗੇ ਪੱਤਰਿਆਂ ‘ ਤੇ ਨਵਾਂ ਸੋਨਾ ਚੜ੍ਹਵਾ ਕੇ ਕੀਤੀ । ਇਹ ਸੇਵਾ ਖਾਲਸੇ ਦੀ ਤਿੰਨ ਸੌ ਸਾਲਾ ਸਾਜਨਾ ਸ਼ਤਾਬਦੀ ਸਮੇਂ 1999 ਵਿਚ ਮੁਕੰਮਲ ਹੋਈ ਸੀ। ਭਾਈ ਮਹਿੰਦਰ ਸਿੰਘ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਧੁਆਈ ਦੀ ਸੇਵਾ ਕਰਵਾ ਚੁੱਕੇ ਹਨ । ਇਸ ਮੌਕੇ ਵਧੀਕ ਮੈਨੇਜਰ ਨਰਿੰਦਰ ਸਿੰਘ ਤੇ ਬਘੇਲ ਸਿੰਘ , ਇੰਗਲੈਂਡ ਤੋਂ ਭਾਈ ਇੰਦਰਜੀਤ ਸਿੰਘ , ਭਾਈ ਬਹਾਦਰ ਸਿੰਘ , ਭਾਈ ਸੁਖਬੀਰ ਸਿੰਘ ਆਦਿ ਮੌਜੂਦ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans