Menu

ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਵਿਸੇਸ਼ ਗਿਰਦਾਵਰੀ ਤੁਰੰਤ ਕਰਵਾਈ ਜਾਵੇ – ਸੁਨੀਲ ਜਾਖੜ

ਚੰਡੀਗੜ, 13 ਮਾਰਚ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਰਾਜ ਦੇ ਕਈ ਇਲਾਕਿਆਂ ਵਿਚ ਗੜੇਮਾਰੀ ਕਾਰਨ ਫਸਲਾਂ ਅਤੇ ਕਿਨੂੰ ਦੇ ਬਾਗਾਂ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਗਿਰਦਾਵਰੀ ਕਰਵਾਉਣ ਲਈ ਕਿਹਾ ਹੈ।
ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਬੀਤੇ ਕੱਲ ਹੋਈ ਗੜੇਮਾਰੀ ਕਾਰਨ ਫਾਜ਼ਿਲਕਾ ਜ਼ਿਲੇ ਵਿਚ ਵਿਸੇਸ਼ ਤੌਰ ਤੇ ਜਦ ਕਿ ਪੰਜਾਬ ਦੇ ਕੁਝ ਹੋਰ ਹਿੱਸਿਆਂ ਵਿਚ ਵੀ ਝੱਖੜ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ। ਉਨਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਕਾਂਗਰਸ ਦੀ ਪੰਜਾਬ ਸਰਕਾਰ ਆਪਣੇ ਕਿਸਾਨਾਂ ਨਾਲ ਖੜੇਗੀ ਅਤੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਉਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧ ਜਲਦ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਭਰਪਾਈ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਫਾਜ਼ਿਲਕਾ ਜ਼ਿਲੇ ਦੇ ਅਬੋਹਰ ਅਤੇ ਖੂਈਆਂ ਸਰਵਰ ਇਲਾਕੇ ਦੇ ਕਿਸਾਨਾਂ ਨੇ ਫਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਅਪਨਾਉਂਦਿਆਂ ਵੱਡੇ ਪੱਧਰ ਤੇ ਰਵਾਇਤੀ ਫਸਲੀ ਚੱਕਰ ਛੱਡ ਕੇ ਕਿਨੂੰ ਦੇ ਬਾਗ ਲਗਾਏ ਹੋਏ ਹਨ। ਜਦ ਕਿ ਵੀਰਵਾਰ ਨੂੰ ਹੋਈ ਗੜੇਮਾਰੀ ਕਾਰਨ ਕਈ ਕਈ ਸਾਲ ਪੁਰਾਣੇ ਬਾਗਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨਾਂ ਨੇ ਕਿਹਾ ਕਿ ਇਸ ਸਮੇਂ ਬਾਗਾਂ ਨੂੰ ਨਵਾਂ ਫਰੂਟ ਆਇਆ ਸੀ ਜੋ ਕਿ ਗੜੇਮਾਰੀ ਕਾਰਨ ਪੂਰੀ ਤਰਾਂ ਨਾਲ ਝੜ ਗਿਆ ਹੈ ਜਦ ਕਿ ਜਿੰਨਾਂ ਬਾਗਾਂ ਦੇ ਫਲ ਦੀ ਤੁੜਾਈ ਹਾਲੇ ਨਹੀਂ ਹੋਈ ਸੀ ਉਨਾਂ ਦੇ ਫਰੂਟ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਉਨਾਂ ਨੇ ਕਿਹਾ ਕਿ ਬਾਗਬਾਨਾਂ ਦਾ ਨੁਕਸਾਨ ਰਵਾਇਤੀ ਫਸਲਾਂ ਦੇ ਮੁਕਾਬਲੇ ਕਈ ਗੁਣਾ ਜਿਆਦਾ ਹੈ ਇਸ ਲਈ ਉਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਬਾਗਬਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੀਤੀ ਬਣਾ ਕੇ ਕਿਸਾਨਾਂ ਨੂੰ ਪੂਰਾ ਮੁਆਵਜਾ ਦੇਵੇ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans