Menu

ਬਿੱਲ ਗੇਟਸ ਨੇ ਮਾਇਕਰੋਸਾਫਟ ਦੇ ਬੋਰਡ ਆਫ ਡਾਇਰੈਕਟਰ ਤੋਂ ਦਿੱਤਾ ਅਸਤੀਫ਼ਾ

ਵਾਸ਼ਿੰਗਟਨ, 14 ਮਾਰਚ – ਦੁਨੀਆ ਦੀ ਮੰਨੀ ਪ੍ਰਮੰਨੀ ਆਈਟੀ ਕੰਪਨੀ ਮਾਇਕਰੋਸਾਫ਼ਟ ਦੇ ਕੋ ਫਾਉਂਡਰ ਅਤੇ ਟੈਕਨਾਲੋਜੀ ਐਡਵਾਈਜ਼ਰ ਬਿੱਲ ਗੇਟਸ ਨੇ ਕੰਪਨੀ ਦੇ ਬੋਰਡ ਆਫ ਡਾਇਰੈਕਟਰਜ਼ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਪਿੱਛੇ ਉਨ੍ਹਾਂ ਨੇ ਸਮਾਜਕ ਕਾਰਜਾਂ ਨੂੰ ਜ਼ਿਆਦਾ ਸਮਾਂ ਦੇਣ ਨੂੰ ਦੱਸਿਆ ਹੈ। ਹਾਲਾਂਕਿ ਬਿੱਲ ਗੇਟਸ ਨੇ ਗਿਹਾ ਕਿ ਉਹ ਕੰਪਨੀ ਦੇ ਸੀਈਓ ਸੱਤਿਆ ਨਡੇਲਾ ਅਤੇ ਹੋਰ ਅਧਿਕਾਰੀਆਂ ਲਈ ਟੈਕਨਾਲੋਜੀ ਐਡਵਾਈਜ਼ਰ ਦੇ ਤੌਰ ‘ਤੇ ਸੇਵਾਵਾਂ ਦੇਣਾ ਜਾਰੀ ਰੱਖਣਗੇ। ਦੱਸ ਦੇਈਏ ਕਿ ਬਿੱਲ ਗੇਟਸ ਨੇ 1975 ਵਿਚ ਪਾਲ ਏਲਨ ਦੇ ਨਾਲ ਮਿਲ ਕੇ ਆਈਟੀ ਕੰਪਨੀ ਮਾਇਕਰੋਸਾਫਟ ਦੀ ਸਥਾਪਨਾ ਕੀਤੀ ਸੀ। ਗੇਟਸ ਸਾਲ 2000 ਤਕ ਕੰਪਨੀ ਵਿਚ ਬਤੌਰ ਸੀਈਓ ਵੀ ਸੇਵਾਵਾਂ ਦਿੰਦੇ ਰਹੇ ਸਨ।

ਗੌਰਤਲਬ ਹੈ ਕਿ ਬਿੱਲ ਗੇਟਸ ਆਪਣੇ ਸਮਾਜਕ ਕੰਮਾਂ ਵਿਚ ਅਹਿਮ ਯੋਗਦਾਨ ਪਾਉਣ ਲਈ ਵੀ ਪਛਾਣੇ ਜਾਂਦੇ ਹਨ। ਉਨ੍ਹਾਂ ਦਾ ਇਸ ਨੂੰ ਲੈ ਕੇ ਸਮਰਪਣ ਇਸ ਕਦਰ ਹੈ ਕਿ ਉਨ੍ਹਾਂ ਨੇ ਆਪਣੀ ਜਾਇਦਾਦ ਵਿਚੋਂ 90 ਫੀਸਦ ਹਿੱਸੇ ਨੂੰ ਸਮਾਜ ਦੀ ਸੇਵਾ ਲਈ ਬਣਾਏ ਗਏ ਟਰੱਸਟ ਨੂੰ ਦਾਨ ਕਰ ਦਿੱਤਾ ਹੈ, ਜਿਸ ਨਾਲ ਲੋੜਵੰਦਾਂ ਦੀ ਸੇਵਾ ਕੀਤੀ ਜਾ ਸਕੇ।

ਬਿੱਲ ਗੇਟਸ ਦੇ ਕੰਪਨੀ ਦੇ ਬੋਰਡ ਆਫ ਡਾਇਰੈਕਟਰਜ਼ ਤੋਂ ਅਸਤੀਫ਼ਾ ਦੇਣ ਨੂੰ ਲੈ ਕੇ ਮੌਜੂਦਾ ਸੀਈਓ ਸੱਤਿਆ ਨਡੇਲਾ ਨੇ ਕਿਹਾ ਕਿ ਉਨ੍ਹਾਂ ਨਾਲ ਕੰਮ ਕਰਨਾ ਬੇਹੱਦ ਹੀ ਸਨਮਾਨ ਅਤੇ ਖੁਸ਼ਕਿਸਮਤੀ ਦੀ ਗੱਲ ਹੈ। ਮੈਂ ਸਾਲਾਂ ਤਕ ਉਨ੍ਹਾਂ ਨਾਲ ਕੰਮ ਕੀਤਾ ਹੈ। ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਨੇ ਇਸ ਕੰਪਨੀ ਦੀ ਸਥਾਪਨਾ ਸਮਾਜ ਦੀ ਚੁਣੌਤੀ ਨੂੰ ਹੱਲ ਕਰਨ ਲਈ ਕੀਤੀ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans