Menu

ਸੁਖਬੀਰ ਸਿੰਘ ਬਾਦਲ ਨੇ ਸਿਮਰਨਜੀਤ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ

ਚੰਡੀਗੜ੍ਹ,16 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉਲੰਪਿਕ ਲਈ ਕੁਆਈਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਸ ਵੱਡੀ ਪ੍ਰਾਪਤੀ ਲਈ ਸਨਮਾਨਿਤ ਕਰਦਿਆਂ ਪਾਰਟੀ ਵੱਲੋਂ ਇੱਕ ਲੱਖ ਰੁਪਏ ਦਾ ਨਗਦ ਇਨਾਮ ਦਿੱਤਾ।

ਸਿਮਰਨਜੀਤ ਅੱਜ ਆਪਣੇ ਪਰਿਵਾਰ ਸਮੇਤ ਅਕਾਲੀ ਦਲ ਦੇ ਪ੍ਰਧਾਨ ਨੂੰ ਮਿਲਣ ਲਈ ਆਈ ਸੀ।

ਇਸ ਮੌਕੇ ਮੁੱਕੇਬਾਜ਼ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਿਮਰਨਜੀਤ ਦੀ ਬਾਕਸਿੰਗ ਦੀ ਖੇਡ ਚੁਣਨ ਦੀ ਦਲੇਰੀ ਪੰਜਾਬ ਦੀਆਂ ਬਾਕੀ ਕੁੜੀਆਂ ਨੂੰ ਵੀ ਇਸ ਖੇਡ ਵੱਲ ਪ੍ਰੇਰਿਤ ਕਰੇਗੀ। ਉਹਨਾਂ ਨੇ ਸਿਮਰਨਜੀਤ ਦੇ ਪਰਿਵਾਰ ਨੂੰ ਇਸ ਖਿਡਾਰਨ ਨੂੰ ਬਾਕਸਿੰਗ ਖੇਡਣ ਵਾਸਤੇ ਹੱਲਾਸ਼ੇਰੀ ਦੇਣ ਲਈ ਮੁਬਾਰਕਬਾਦ ਦਿੱਤੀ। ਉਹਨਾਂ ਨੇ ਸਿਮਰਨਜੀਤ ਬਾਰੇ ਬੋਲਦਿਆਂ ਕਿਹਾ ਕਿ ਪਿਤਾ ਦੇ ਦੇਹਾਂਤ ਵਰਗਾ ਵੱਡਾ ਸਦਮਾ ਲੱਗਣ ਦੇ ਬਾਵਜੂਦ ਵੀ ਇਹ ਦਲੇਰ ਕੁੜੀ ਆਪਣੇ ਟੀਚੇ ਪ੍ਰਤੀ ਦ੍ਰਿੜ ਰਹੀ।

ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਸਿਮਰਨਜੀਤ ਟੋਕਿਓ ਉਲੰਪਿਕ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਸੂਬੇ ਲਈ ਤਗਮੇਂ ਜਿੱਤ ਕੇ ਲਿਆਵੇਗੀ।  ਉਹਨਾਂ ਕਿਹਾ ਕਿ ਟੋਕਿਓ ਉਲੰਪਿਕ ਲਈ ਟਿਕਟ ਕਟਾਉਣ ਤੋਂ ਇਲਾਵਾ ਸਿਮਰਨਜੀਤ ਏਆਈਬੀਏ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਪੀਅਨਸ਼ਿਪ ਵਿਚ ਸੂਬੇ ਲਈ ਤਗਮੇ ਜਿੱਤ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਹਾਜ਼ਿਰ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans