ਨਵੀਂ ਦਿੱਲੀ,19 ਮਾਰਚ – ਰੇਲਵੇ ਨੇ ਕੋਰੋਨਾ ਵਾਇਰਸ ਦੇ ਖਤਰੇ ਅਤੇ ਯਾਤਰੀਆਂ ਦੀ ਘੱਟ ਸੰਖਿਆ ਦੇ ਕਾਰਨ ਵੀਰਵਾਰ ਨੂੰ 84 ਹੋਰ ਟ੍ਰੇਨਾਂ ਨੂੰ ਰੱਦ ਕਰ ਦਿੱਤਾ, ਜੋ 20 ਤੋਂ 31 ਮਾਰਚ ਦੇ ਵਿਚਕਾਰ ਨਹੀਂ ਚੱਲਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੇ ਨਾਲ ਰੱਦ ਹੋਈਆਂ ਰੇਲ ਗੱਡੀਆਂ ਦੀ ਕੁਲ ਗਿਣਤੀ 155 ਤੱਕ ਪਹੁੰਚ ਗਈ ਹੈ। ਰੇਲਵੇ ਨੇ ਬੁੱਧਵਾਰ ਰਾਤ ਨੂੰ ਲਗਭਗ 99 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਸੀ।
ਅਧਿਕਾਰੀ ਨੇ ਕਿਹਾ, ‘ਇਨ੍ਹਾਂ ਰੇਲ ਗੱਡੀਆਂ ਵਿੱਚ ਟਿਕਟ ਪਾਉਣ ਵਾਲੇ ਸਾਰੇ ਯਾਤਰੀਆਂ ਨੂੰ ਇਸ ਬਾਰੇ ਨਿੱਜੀ ਤੌਰ ‘ਤੇ ਦੱਸਿਆ ਜਾ ਰਿਹਾ ਹੈ।’
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭੀੜ-ਭੜੱਕੇ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਰੇਲਵੇ ਦੇ ਕੁਝ ਜ਼ੋਨਾਂ ਨੇ ਪਲੇਟਫਾਰਮ ਟਿਕਟ ਦੀ ਕੀਮਤ 10 ਰੁਪਏ ਤੋਂ ਵਧਾ ਕੇ 50 ਰੁਪਏ ਕਰ ਦਿੱਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭੀੜ ਨੂੰ ਕੰਟਰੋਲ ਕਰਨ ਲਈ ਪਲੇਟਫਾਰਮ ਟਿਕਟਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਥਾਨਕ ਤੌਰ ‘ਤੇ ਕੀਤਾ ਗਿਆ ਹੈ