ਨਵੀਂ ਦਿੱਲੀ, 19 ਮਾਰਚ – ਨਿਰਭੈਆ ਦੇ ਚਾਰੇ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤੀ ਹੈ।
ਦੱਸ ਦੇਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਜਾਰੀ ਡੈਥ ਵਾਰੰਟ ਮੁਤਾਬਕ ਸ਼ੁੱਕਰਵਾਰ ਸਵੇਰੇ ਚਾਰੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ। ਡੈਥ ਵਾਰੰਟ ਮੁਤਾਬਕ ਸ਼ੁੱਕਰਵਾਰ ਸਵੇਰੇ 5.30 ਵਜੇ ਚਾਰੇ ਦੋਸ਼ੀਆਂ ਨੂੰ ਤਿਹਾੜ ਜੇਲ੍ਹ ਸੰਖਿਆ 3 ਵਿਚ ਫਾਂਸੀ ਦਿੱਤੀ ਜਾਵੇਗੀ।