Menu

ਜ਼ਿਲਾ ਬਠਿੰਡਾ ਵਿਚ 94 ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਵਿਡ ਬਿਮਾਰੀ ਤੋਂ ਬਚਾਓ ਸਬੰਧੀ ਕੀਤਾ ਜਾਗਰੂਕ – ਡਿਪਟੀ ਕਮਿਸ਼ਨਰ

ਬਠਿੰਡਾ, 20 ਮਾਰਚ – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਰੋਨਾ ਵਾਇਰਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਜ਼ਿਲਾ ਪ੍ਰਸ਼ਾਸਨ ਬਠਿੰਡਾ ਨੇ ਬੀਤੀ ਸ਼ਾਮ ਤੱਕ 20549 ਘਰਾਂ ਦੇ 94494 ਲੋਕਾਂ ਤੱਕ ਪਹੁੰਚ ਕਰਕੇ ਉਨਾਂ ਨੂੰ ਕੋਵਿਡ ਬਿਮਾਰੀ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਆਈ.ਏ.ਐਸ. ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਅਸੀਂ ਆਪਸੀ ਸੰਪਰਕ ਘੱਟ ਕਰਕੇ ਹੀ ਬਚ ਸਕਦੇ ਹਾਂ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਨਾਲ ਹੋਣ ਵਾਲੀ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ। ਉਨਾਂ ਜ਼ਿਲ਼ਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਸਲਾਹ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਲੋਕ ਆਪਣੇ ਘਰ ਤੋਂ ਬਹੁਤ ਜ਼ਰੂਰੀ ਹੋਣ ‘ਤੇ ਹੀ ਨਿਕਲਣ ਅਤੇ ਇਕ ਦੂਜੇ ਨਾਲ ਨਿੱਜੀ ਸੰਪਰਕ ਤੋਂ ਬਚਿਆ ਜਾਵੇ। ਭੀੜ ਵਾਲੀਆਂ ਥਾਂਵਾਂ ‘ਤੇ ਬਿਲਕੁਲ ਨਾ ਜਾਵੋ। ਖੰਘਦੇ ਸਮੇਂ ਮੂੰਹ ਆਪਣੀ ਕੋਹਣੀ ਜਾਂ ਟਿੱਸੂ ਪੇਪਰ ਨਾਲ ਢੱਕ ਕੇ ਰੱਖੋ। ਆਪਸ ਵਿਚ ਇਕ-ਦੂਜੇ ਤੋਂ ਘੱਟੋ-ਘੱਟ 1 ਮੀਟਰ ਦੂਰ ਖੜੇ ਹੋ ਕੇ ਗੱਲ ਕਰੋ। ਆਪਣੇ ਹੱਥ ਚੰਗੀ ਤਰਾਂ ਸਾਬਣ ਨਾਲ ਸਾਫ਼ ਕਰੋ। ਕਿਸੇ ਵੀ ਧਾਰਮਿਕ ਜਾਂ ਸਮਾਜਿਕ ਸਮਾਗਮ ‘ਤੇ 20 ਤੋਂ ਵੱਧ ਲੋਕਾਂ ਦਾ ਇੱਕਠ ਨਾ ਕਰੀਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਧਾਰਮਿਕ ਸਥਾਨਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਨਾਉਂਸਮੈਂਟ ਕਰਵਾਈ ਜਾ ਰਹੀ ਹੈ। ਜਦ ਕਿ ਸ਼ਹਿਰਾਂ ਵਿਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵੱਲੋਂ ਵੀ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਕੀਤੀ ਜਾ ਰਹੀ ਹੈ। ਉਨਾਂ ਨੇ ਲੋਕਾਂ ਨੂੰ ਜਨਤਕ ਥਾਂਵਾਂ ਜਿਵੇਂ ਪਾਰਕ ਆਦਿ ਵਿਖੇ ਵੀ ਜਾਣ ਤੋਂ ਪ੍ਰਹੇਜ਼ ਕਰਨ ਲਈ ਕਿਹਾ। ਉਨਾਂ ਕਿਹਾ ਕਿ ਸਰਕਾਰ ਵੱਲੋਂ ਜੋ ਕਦਮ ਲਏ ਜਾ ਰਹੇ ਹਨ ਉਹ ਸਾਡੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਲਈ ਹੀ ਹਨ। ਲੋਕ ਇੰਨਾ ਕਦਮਾਂ ਕਾਰਨ ਕਿਸੇ ਘਬਰਾਹਟ ਵਿਚ ਨਾ ਆਉਣ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਕਿਸੇ ਵੀ ਘਬਰਾਹਟ ਵਿਚ ਆ ਕੇ ਖਾਣ ਪੀਣ ਦੀਆਂ ਵਸਤਾਂ ਦੇ ਬੇਲੋੜੇ ਭੰਡਾਰ ਕਰਨ ਤੋਂ ਗੁਰੇਜ਼ ਕਰਨ। ਸਰਕਾਰ ਵੱਲੋਂ ਕਰਿਆਣੇ, ਸਬਜੀ ਅਤੇ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਦੀ ਕੋਈ ਯੋਜਨਾ ਨਹੀਂ ਹੈ। ਜੇਕਰ ਕਿਸੇ ਨੇ ਮਾਸਕ, ਸੈਨੇਟਾਈਜਰ ਜਾਂ ਕਿਸੇ ਹੋਰ ਜ਼ਰੂਰ ਵਸਤ ਦੀ ਕਾਲਾਬਜ਼ਾਰੀ ਕੀਤੀ ਤਾਂ ਅਜਿਹੇ ਵਿਅਕਤੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ਵਾਸ਼ ਦਵਾਉਂਦਿਆਂ ਕਿਹਾ ਕਿ ਜ਼ਰੂਰੀ ਵਸਤਾਂ ਦੀ ਕਿਤੇ ਕੋਈ ਘਾਟ ਨਹੀਂ ਹੈ ਅਤੇ ਨਾ ਹੀ ਭਵਿੱਖ ਵਿਚ ਕੋਈ ਘਾਟ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਡੀ.ਡੀ.ਪੀ.ਓ. ਸ਼੍ਰੀ ਹਰਜਿੰਦਰ ਸਿੰਘ ਜੱਸਲ, ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans