Menu

ਬਠਿੰਡਾ ਵਿੱਚ 72 ਹਜ਼ਾਰ ਘਰਾਂ ਤੱਕ ਪੁੱਜੀਆਂ ਜਾਗਰੂਕਤਾ ਟੀਮਾਂ, 2.3 ਲੱਖ ਲੋਕਾਂ ਨੂੰ ਕੀਤਾ ਸੁਚੇਤ

ਬਠਿੰਡਾ, 20 ਮਾਰਚ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਕਿਹਾ ਹੈ ਕਿ ਕਰੋਨਾ ਵਾਇਰਸ ਨੂੰ ਅਸੀਂ ਅਸਾਨੀ ਨਾਲ ਸਮਾਜ ਵਿਚ ਵੱਧਣ ਤੋਂ ਰੋਕ ਸਕਦੇ ਹਾਂ ਜੇਕਰ ਅਸੀਂ ਇਕ ਦੂਜੇ ਨਾਲ ਸੰਪਰਕ ਬੰਦ ਕਰ ਦੇਈਏ ਅਤੇ ਸਾਰੀਆਂ ਜਰੂਰੀ ਸਾਵਧਾਨੀਆਂ ਰੱਖੀਏ। ਉਨਾਂ ਨੇ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਲੋਕਾਂ ਤੱਕ ਇਸ ਬਿਮਾਰੀ ਤੋਂ ਬਚਾਓ ਦੇ ਢੰਗ ਤਰੀਕੇ ਦੱਸੇ ਜਾਣ। ਇਸੇ ਲਈ ਬੀਤੇ ਕੱਲ ਤੋਂ ਜ਼ਿਲਾ ਪ੍ਰਸ਼ਾਸਨ ਦੀ ਅਗਵਾਈ ਵਿਚ ਸਿਹਤ ਅਤੇ ਪਰਿਵਾਰ ਭਲਾਈ, ਇਸਤਰੀ ਅਤੇ ਬਾਲ ਵਿਕਾਸ, ਦਿਹਾਤੀ ਵਿਕਾਸ, ਸਥਾਨਕ ਸਰਕਾਰਾਂ ਆਦਿ ਵਿਭਾਗਾਂ ਵੱਲੋਂ ਵਿਆਪਕ ਜਨ ਸੰਪਰਕ ਪ੍ਰੋਗਰਾਮ ਆਰੰਭਿਆ ਹੋਇਆ ਹੈ ਤਾਂ ਕਿ ਬਿਨਾਂ ਕੋਈ ਇੱਕਠ ਕੀਤੇ ਸਿੱਧੇ ਲੋਕਾਂ ਦੇ ਘਰਾਂ ਤੱਕ ਪਹੁਚੰ ਕਰਕੇ ਉਨਾਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕੀਤਾ ਜਾ ਸਕੇ। ਇਸ ਲਈ ਤਹਿਤ ਸ਼ੁੱਕਰਵਾਰ ਸ਼ਾਮ ਤੱਕ ਜ਼ਿਲੇ ਵਿਚ ਇਹ ਟੀਮਾਂ 72 ਹਜ਼ਾਰ ਘਰਾਂ ਤੱਕ ਪਹੁੰਚ ਕਰ ਚੁੱਕੀਆਂ ਹਨ ਅਤੇ 2.3 ਲੱਖ ਅਬਾਦੀ ਨੂੰ ਮਿਲ ਕੇ ਇਨਾਂ ਟੀਮਾਂ ਨੇ ਜਾਗਰੂਕਤਾ ਪੈਂਫਲੇਂਟ ਵੰਡੇ ਹਨ ਅਤੇ ਉਨਾਂ ਨੂੰ ਇਸ ਬਿਮਾਰੀ ਤੋਂ ਬੱਚਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਸੰਭਾਵਿਤ ਖਤਰੇ ਤੋਂ ਬਚਣ ਲਈ ਹਰ ਇਕ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ 13 ਥਾਂਵਾਂ ਤੇ 2300 ਤੋਂ ਵਧੇਰੇ ਲੋਕਾਂ ਨੂੰ ਜ਼ਰੂਰਤ ਪੈਣ ‘ਤੇ ਅਲਗ-ਅਲੱਗ ਰੱਖਣ ਲਈ ਆਇਸੋਲੇਸ਼ਨ ਵਿਵਸਥਾ ਕੀਤੀ ਗਈ ਹੈ। ਇਸ ਤੋਂ ਬਿਨਾਂ ਅਜਿਹੇ ਆਇਸੋਲੇਸ਼ਨ ਸੈਂਟਰ ਵਿਚ ਜ਼ਰੂਰਤ ਪੈਣ ‘ਤੇ ਲੋੜੀਂਦੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਕਰਨ ਲਈ ਵੀ ਸਾਰੇ ਸਬੰਧਤ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਧਾਰਮਿਕ ਜਾਂ ਸਮਾਜਿਕ ਸਮਾਗਮ ਮੌਕੇ 20 ਵਿਅਕਤੀਆਂ ਤੋਂ ਵੱਧ ਇੱਕਠ ਨਾ ਕਰਨ। ਉਨਾਂ ਨੇ ਇਹ ਵੀ ਦੱਸਿਆ ਕਿ ਅੱਜ ਇਕ ਮੈਰਿਜ ਪੈਲੇਸ ਵੱਲੋਂ ਉਕਤ ਸੰਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਪੈਲੇਸ ਖਿਲਾਫ਼ ਪਰਚਾ ਦਰਜ ਵੀ ਦਰਜ ਕੀਤਾ ਗਿਆ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans