Menu

ਪੰਜਾਬ ਡਿਸਟਿਲਰੀਜ਼ ਕਰ ਰਹੀਆਂ ਨੇ ਸੈਨੇਟਾਈਜ਼ਰ ਦਾ ਨਿਰਮਾਣ ਤੇ ਸਪਲਾਈ

ਚੰਡੀਗੜ੍ਹ, 28 ਮਾਰਚ :

ਕੋਵਿਡ-19 ਦੀ ਸਮੱਸਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀ ਬੇਨਤੀ ‘ਤੇ ਪੰਜਾਬ ਡਿਸਟਿਲਰੀਜ਼ ਸੈਨੇਟਾਈਜ਼ਰ ਤਿਆਰ ਕਰ ਰਹੀਆਂ ਹਨ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।

ਐਨ.ਵੀ. ਡਿਸਟਿਲਰੀ ਪਟਿਆਲਾ, ਚੰਡੀਗੜ੍ਹ ਡਿਸਟਿਲਰੀਜ਼ ਐਂਡ ਬੌਟਲਰਸ ਬਨੂੜ, ਬਠਿੰਡਾ ਕੈਮੀਕਲਜ਼ ਲਿਮਟਿਡ ਬਠਿੰਡਾ, ਚੱਡਾ ਸ਼ੂਗਰ ਐਂਡ ਡਿਸਟਿਲਰੀਜ਼ ਗੁਰਦਾਸਪੁਰ, ਜਗਤਜੀਤ ਡਿਸਟਿਲਰੀ ਹਮੀਰਾ ਅਤੇ ਪਾਇਨੀਅਰ ਇੰਡਸਟਰੀਜ਼ ਪਠਾਨਕੋਟ ਨਾ ਸਿਰਫ਼ ਸਰਕਾਰ ਦੁਆਰਾ ਨਿਰਧਾਰਤ ਫਾਰਮੂਲੇ ਅਨੁਸਾਰ ਸੈਨੇਟਾਈਜ਼ਰ ਬਣਾ ਰਹੇ ਹਨ ਬਲਕਿ ਐਫ.ਡੀ.ਏ. ਪੰਜਾਬ ਦੁਆਰਾ ਦਰਸਾਈ ਗਈ ਲੋੜ ਅਨੁਸਾਰ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੂੰ ਵੀ ਸੈਨੇਟਾਈਜ਼ ਸਮੱਗਰੀ ਦੀ ਸਪਲਾਈ ਬਿਲਕੁਲ ਮੁਫ਼ਤ ਕਰ ਰਹੇ ਹਨ।

ਹਦਾਇਤਾਂ ਅਨੁਸਾਰ ਹੈਂਡ ਸੈਨੇਟਾਈਜ਼ਰ 96%  ਈਥਾਨੋਲ, 3% ਹਾਈਡਰੋਜਨ ਪਰਆਕਸਾਈਡ, ਗਲਿਸਰਿਲ, ਅਨੁਮਾਨਤ ਰੰਗ ਅਤੇ ਸਟਿਰਲਾਈਜ਼ ਪਾਣੀ ਦੇ ਮਿਸ਼ਰਣ ਨਾਲ ਬਣਾਇਆ ਜਾ ਰਿਹਾ ਹੈ।

ਕਾਬਲੇਗੌਰ ਹੈ ਕਿ ਕੋਵਿਡ-19 ਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਵਿੱਚ ਸੈਨੇਟਾਈਜ਼ਰਾਂ ਦੀ ਭਾਰੀ ਮੰਗ ਹੈ। ਬਾਜ਼ਾਰ ਵਿੱਚ ਸੈਨੇਟਾਈਜ਼ਰਾਂ ਦੀ ਭਾਰੀ ਕਮੀ ਨੇ ਕਾਲਾਬਾਜ਼ਾਰੀ ਨੂੰ ਜਨਮ ਦਿੱਤਾ ਹੈ।

ਇਹ ਡਿਸਟਿਲਰੀਆਂ ਥੋਕ ਮਾਤਰਾ ਵਿਚ ਸੈਨੇਟਾਈਜ਼ਰਾਂ ਦੀਆਂ ਰੋਜ਼ਮਰ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਰਹੀਆਂ ਹਨ। ਪਿਛਲੇ ਕੁਝ ਦਿਨਾਂ ਵਿਚ, ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੂੰ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੁਆਰਾ ਵਰਤਣ ਲਈ ਲਗਭਗ 33000 ਲੀਟਰ ਸੈਨੇਟਾਈਜ਼ ਸਮੱਗਰੀ ਦੀ ਸਪਲਾਈ ਕੀਤੀ ਗਈ ਹੈ। ਇਸੇ ਤਰ੍ਹਾਂ ਪੁਲਿਸ ਫੋਰਸ ਨੂੰ ਡਿਊਟੀ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਦੀ ਵਰਤੋਂ ਲਈ ਵੀ ਸੈਨੇਟਾਈਜ਼ ਸਮੱਗਰੀ ਦੀ ਸਪਲਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਵਲ ਪ੍ਰਸ਼ਾਸਨ ਦੇ ਕਰਮਚਾਰੀਆਂ ਦੀ ਵਰਤੋਂ ਲਈ ਵੀ ਡਿਪਟੀ ਕਮਿਸ਼ਨਰਾਂ ਨੂੰ ਸੈਨੇਟਾਈਜ਼ ਸਮੱਗਰੀ ਦੀ ਸਪਲਾਈ ਕੀਤੀ ਜਾ ਰਹੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans