Menu

ਬਠਿੰਡਾ ਜਿ਼ਲ੍ਹੇ ਵਿਚੋਂ ਹੁਣ ਤੱਕ ਲਏ ਗਏ ਸਾਰੇ 10 ਸੈਂਪਲਾਂ ਦੀ ਰਿਪੋਰਟ ਨੈਗੇਟਿਵ

ਬਠਿੰਡਾ, 30 ਮਾਰਚ – ਬਠਿੰਡਾ ਜ਼ਿਲੇ ਵਿਚ ਕੋਵਿਡ ਬਿਮਾਰੀ ਨਾਲ ਨਜਿੱਠਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇਸੇ ਲਈ ਜਿੱਥੇ ਕਰਫਿਊ ਲਗਾ ਕੇ ਬਿਮਾਰੀ ਦੇ ਪਸਾਰ ਨੂੰ ਰੋਕਿਆ ਗਿਆ ਹੈ ਉਥੇ ਹੀ ਕਿਸੇ ਵੀ ਅਪਾਤ ਸਥਿਤੀ ਨਾਲ ਨਜਿੱਠਣ ਲਈ ਵੈਂਟੀਲੇਟਰ ਜ਼ਿਲਾ ਹਸਪਤਾਲ ਵਿਚ ਮੁਹਈਆ ਕਰਵਾ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਯਕੀਨ ਦੁਆਇਆ ਕਿ ਸਿਹਤ ਵਿਭਾਗ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਨੇ ਅਪੀਲ ਕੀਤੀ ਕਿ ਫਿਲਹਾਲ ਲੋਕ ਘਰ ਰਹਿ ਕੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿਚ ਸਹਿਯੋਗ ਕਰਨ। ਉਨਾਂ ਨੇ ਕਿਹਾ ਕਿ ਕਰਫਿਊ ਦਾ ਪਾਲਣ ਕੀਤਾ ਜਾਵੇ ਅਤੇ ਮਨੁੱਖਤਾ ਸਾਹਮਣੇ ਪੈਦਾ ਹੋਏ ਖਤਰੇ ਨੂੰ ਰੋਕਿਆ ਜਾਵੇ।
ਬਠਿੰਡਾ ਜਿ਼ਲ੍ਹੇ ਵਿਚੋਂ ਹੁਣ ਤੱਕ ਲਏ ਗਏ ਸਾਰੇ 10 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ।
ਬਠਿੰਡਾ ਜ਼ਿਲੇ ਦੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਸੁੱਕਰਵਾਰ ਨੂੰ ਜਿਸ ਮਹਿਲਾ ਦਾ ਸੈਂਪਲ ਭੇਜਿਆ ਗਿਆ ਸੀ। ਉਸਦੀ ਰਿਪੋਰਟ ਪ੍ਰਾਪਤ ਹੋਈ ਹੈ। ਰਿਪੋਰਟ ਅਨੁਸਾਰ ਮਹਿਲਾ ਨੂੰ ਕੋਵਿਡ 19 ਬਿਮਾਰੀ ਨਹੀਂ ਪਾਈ ਗਈ। ਇਸੇ ਤਰਾਂ ਜ਼ਿਲਾ ਐਪੀਡੈਮੋਲੋਜਿਸਟ ਡਾ: ਸੁਮਿਤ ਜਿੰਦਲ ਨੇ ਸ਼ਾਮ ਵੇਲੇ ਦੱਸਿਆ ਕਿ ਇਕ ਹੋਰ ਨੌਜਵਾਨ ਦੇ ਸੈਂਪਲ ਦੀ ਰਿਪੋਰਟ ਵੀ ਆ ਗਈ ਹੈ ਅਤੇ ਇਹ ਵੀ ਨੈਗੇਟਿਵ ਆਈ ਹੈ। ਉਨਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚੋਂ ਕੁੱਲ 10 ਨਮੂਨੇ ਜਾਂਚ ਲਈ ਭੇਜੇ ਗਏ ਸਨ ਤੇ ਸਭ ਦੀ ਰਿਪੋਰਟ ਨੈਗੇਟਿਗ ਆਈ ਹੈ। ਉਨਾਂ ਨੇ ਇਸ ਮੌਕੇ ਅਪੀਲ ਕੀਤੀ ਕਿ ਲੋਕ ਆਪਸੀ ਸੰਪਰਕ ਬਿਲਕੁੱਲ ਨਾ ਕਰਨ ਕਿਉਂਕਿ ਇਹ ਬਿਮਾਰੀ ਆਪਸੀ ਸੰਪਰਕ ਨਾਲ ਹੀ ਫੈਲਦੀ ਹੈ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans