ਚੰਡੀਗੜ੍ਹ, 12 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਸਨੌਰ ਪਟਿਆਲਾ ਰੋਡ ਸਥਿਤ ਸਬਜ਼ੀ ਮੰਡੀ ਵਿਖੇ ਕੁੱਝ ਨਿਹੰਗ ਸਿੰਘਾਂ ਵੱਲੋਂ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ‘ਤੇ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਦੀ ਨਿਖੇਧੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣ ਚਾਹੀਦਾ ਹੈ।