ਬਠਿੰਡਾ 22 ਅਪ੍ਰੈਲ (ਜਗਸੀਰ ਭੁੱਲਰ)- ਆਮ ਆਦਮੀ ਪਾਰਟੀ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਵਲੋਂ ਅੱਜ ਦਾਣਾ ਮੰਡੀ ਬਠਿੰਡਾ ਵਿਖੇ ਦੌਰਾ ਕੀਤਾ ਅਤੇ ਇਸ ਮੌਕੇ ਦਾਣਾ ਮੰਡੀ ਵਿੱਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਕਿਹਾ ਕਿ ਮੈ ਪਿਛਲੇ ਦਿਨਾਂ ਤੋਂ ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰ ਰਹੀ ਹਾਂ, ਪਰ ਅਫਸੋਸ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਅੰਤਰ ਹੈ ।ਤਕਰੀਬਨ ਮੰਡੀਆਂ ਵਿੱਚ ਪ੍ਰਬੰਧਾ ਦੀ ਘਾਟ ਨਜ਼ਰ ਆ ਰਹੀ ਹੈ ਅੱਜ ਅਸੀਂ ਦਾਣਾਮੰਡੀ ਬਠਿੰਡਾ ਵਿਖੇ ਆਏ ਹਾਂ ਆਪਣੀ ਫਸਲ ਕੋਲ ਬੈਠੇ ਕਿਸਾਨਾਂ ਨੂੰ ਵੀ ਮਿਲੇ ਹਾਂ ਤੇ ਇਥੇ ਆ ਕੇ ਦੇਖਿਆ ਹੈ ਕਿ ਜਿਸ ਤਰ੍ਹਾਂ ਮੰਡੀ ਕਣਕ ਨਾਲ ਭਰੀ ਪਈ ਹੈ ਲਿਫ਼ਟਿੰਗ ਦੇ ਪ੍ਰਬੰਧਾਂ ਦੀ ਘਾਟ ਹੈ ।ਸਰਕਾਰ ਨੂੰ ਇਸ ਉਪਰ ਧਿਆਨ ਦੇਣਾ ਚਾਹੀਦਾ ਹੈ ਤੇ ਨਾਲ ਹੀ ਸਰਕਾਰ ਨੂੰ ਕਿਸਾਨਾਂ, ਆੜ੍ਹਤੀਆਂ ਤੇ ਮਜਦੂਰਾਂ ਦੀ ਸੁਰਖਿਆ ਦੇ ਪੂਰੇ ਪ੍ਰਬੰਧ ਕਰਨੇ ਚਾਹੀਦੇ ਹਨ। ਇਥੇ ਅਸੀਂ ਦੇਖਿਆ ਹੈ ਕਿ ਸੈਨੇਟਾਈਜਰ ਤੇ ਮਾਸਕ ਦੇ ਪ੍ਰਬੰਧ ਨਾ ਮਾਤਰ ਹੈ, ਇਥੇ ਸਾਨੂੰ ਨਾ ਹੀ ਕਿਸੇ ਕਿਸਾਨ ਤੇ ਮਜ਼ਦੂਰ ਦੇ ਮਾਸਕ ਲੱਗਿਆ ਨਜਰ ਆ ਰਿਹਾ ਹੈ। ਇਹ ਸਭ ਸਰਕਾਰ ਦੀ ਜੁਮੇਵਾਰੀ ਬਣਦੀ ਹੈ ਕਿ ਮੰਡੀਆਂ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣ। ਸਰਕਾਰ ਦੀ ਇਸ ਅਣਗਹਿਲੀ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਇਸ ਮੌਕੇ ਉਹਨਾਂ ਨਾਲ ਜਿਲਾ ਪ੍ਰਧਾਨ ਨਵਦੀਪ ਸਿੰਘ ਜੀਦਾ, ਜੋਨ ਮੀਡੀਆ ਇੰਚਾਰਜ ਰਾਕੇਸ਼ ਪੁਰੀ, ਕੇਵਲ ਸਿੰਘ ,ਮਹਿੰਦਰ ਸਿੰਘ ਫੁਲੋਮਿਠੀ ਹਾਜਰ ਸਨ।