ਬੰਗਾ, 22 ਅਪ੍ਰੈਲ – ਪੰਜਾਬ ਦਾ ਜ਼ਿਲ੍ਹਾ ਸ਼ਹੀਦ ਭਗਤ ਨਗਰ ਲਈ ਅੱਜ ਸਵੇਰੇ ਹੀ ਇੱਕ ਰਾਹਤ ਵਾਲੀ ਖਬਰ ਮਿਲੀ ਕਿ ਜ਼ਿਲ੍ਹਾ ਕੋਰੋਨਾ ਵਾਇਰਸ ਮੁਕਤ ਹੋ ਗਿਆ ਹੈ। ਪੰਜਾਬ ‘ਚ ਸਭ ਤੋਂ ਪਹਿਲੀ ਮੌਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਠਲਾਵਾ ਵਿਖੇ ਗਿਆਨੀ ਬਲਦੇਵ ਸਿੰਘ ਦੀ ਹੋਈ ਸੀ ਉਸ ਤੋਂ ਬਾਅਦ ਜ਼ਿਲ੍ਹੇ ਚ ਕੁੱਲ ਉੱਨੀ ਮਾਮਲੇ ਸਾਹਮਣੇ ਆਏ ਜ਼ਿਲ੍ਹੇ ਵਿੱਚ ਹੁਣ 18 ਦੇ 18 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਜਾ ਚੁੱਕੇ ਹਨ।ਇਸ ਨਾਲ ਪਿੰਡ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਅਤੇ ਸਮੁੱਚੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।