Menu

ਕੇਂਦਰ ਸਰਕਾਰ ਨੇ ਸ੍ਰੀ ਹਜ਼ੂਰ ਸਾਹਿਬ ‘ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਪਰਤਣ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ, 22 ਅਪ੍ਰੈਲ – ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਕਾਰਨ ਲਾਗੂ ਕੀਤੇ ਗਏ ਲੌਕਡਾਊਨ ਕਾਰਨ ਪੰਜਾਬ ਦੀਆਂ ਸੰਗਤਾਂ ਹਜ਼ੂਰ ਸਾਹਿਬ (ਨਾਂਦੇੜ) ਫਸੀਆਂ ਹੋਈਆਂ ਸਨ, ਜਿਸ ਨੂੰ ਲੈ ਕੇ ਸਰਕਾਰ ਵੱਲੋਂ ਕਈ ਦਿਨ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਉਸ ਸਮੇਂ ਸਫਲ ਹੋਈ ਜਦੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਫੋਨ ਆਇਆ ਤੇ ਉਹਨਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਵਿਖੇ ਫਸੀਆਂ ਸਿੱਖ ਸੰਗਤਾਂ ਨੂੰ ਪੰਜਾਬ ਭੇਜਣ ਲਈ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਦੇ ਲਈ ਮੁੱਖ ਸਕੱਤਰ ਨੂੰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ‘ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਫੋਨ ਆਇਆ ਤੇ ਉਹਨਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀਆਂ ਸਿੱਖ ਸੰਗਤਾਂ ਨੂੰ ਪੰਜਾਬ ਭੇਜਣ ਲਈ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਦੇ ਲਈ ਮੁੱਖ ਸਕੱਤਰ ਨੂੰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ’।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਸੀ ਕਿ ਉਹ ਹਜ਼ੂਰ ਸਾਹਿਬ (ਨਾਂਦੇੜ) ਫਸੇ ਪੰਜਾਬੀ ਸ਼ਰਧਾਲੂਆਂ ਨੂੰ ਵਾਪਸ ਆਉਣ ਦੀ ਪ੍ਰਵਾਨਗੀ ਦੇਣ ਕਿਉਂਕਿ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੇ ਇਸ ਲਈ ਕੇਂਦਰ ਦੀ ਆਗਿਆ ਨੂੰ ਲੋੜੀਂਦਾ ਦੱਸਿਆ ਹੈ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47986 posts
  • 0 comments
  • 0 fans