Menu

ਅਮਰੀਕੀ ਪੱਤਰਕਾਰ ਡੈਨੀਅਲ ਪਰਲ ਦੇ ਦੋਸ਼ੀ ਰਿਹਾਅ

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਸਵਰਗੀ ਅਮਰੀਕੀ ਪੱਤਰਕਾਰ ਡੈਨੀਅਲ ਪਰਲ ਦੇ ਮਾਤਾ-ਪਿਤਾ ਨੇ ਆਪਣੇ ਪੁੱਤਰ ਦੀ ਅਗਵਾਹ ਅਤੇ ਹੱਤਿਆ ਦੇ ਮਾਮਲੇ ਵਿਚ ਸਿੰਧ ਹਾਈ ਕੋਰਟ ਦੇ ਫੈਸਲੇ ਨੂੰ ਬਦਲਣ ਦੀ ਮੰਗ ਕਰਦੇ ਹੋਏ ਪਾਕਿਸਤਾਨ ਦੀ ਉੱਚ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ। ਦਿ ਵਾਲ ਸਟ੍ਰੀਟ ਜਨਰਲ ਦੇ ਦੱਖਣੀ ਏਸ਼ੀਆ ਬਿਊਰੋ ਪ੍ਰਮੁੱਖ ਪਰਲ (38) ਦਾ 2002 ਵਿਚ ਅਗਵਾਹ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਉਸ ਵੇਲੇ ਉਹ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐਸ. ਆਈ. ਅਤੇ ਅਲਕਾਇਦਾ ਵਿਚਾਲੇ ਕਥਿਤ ਸਬੰਧਾਂ ਦੇ ਬਾਰੇ ਵਿਚ ਇਕ ਖਬਰ ਲਈ ਜਾਂਚ ਪੜਤਾਲ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ 2 ਅਪ੍ਰੈਲ ਨੂੰ ਸਿੰਧ ਹਾਈ ਕੋਰਟ ਦੀ 2 ਜੱਜਾਂ ਦੀ ਬੈਂਚ ਨੇ ਪਰਲ ਦੇ ਅਗਵਾਹ ਅਤੇ ਹੱਤਿਆ ਦੀ ਘਟਨਾ ਵਿਚ ਦੋਸ਼ੀ ਠਹਿਰਾਏ ਗਏ ਬਿ੍ਰਟਿਸ਼ ਮੂਲ ਦੇ ਅਲਕਾਇਦਾ ਕਮਾਂਡਰ ਓਮਰ ਸਇਦ ਸ਼ੇਖ (46) ਨੂੰ ਫਾਂਸੀ ਦੀ ਸਜ਼ਾ ਨੂੰ ਕੈਦ ਵਿਚ ਤਬਦੀਲ ਕਰ ਦਿੱਤਾ। ਅਦਾਲਤ ਨੇ ਉਸ ਦੇ 3 ਸਹਿਯੋਗੀਆਂ ਨੂੰ ਬਰੀ ਕਰ ਦਿੱਤਾ। ਐਕਸਪ੍ਰੈਸ ਟਿ੍ਰਬਿਊਨ ਦੀ ਸ਼ਨੀਵਾਰ ਦੀ ਖਬਰ ਮੁਤਾਬਕ ਵਕੀਲ ਫੈਸਲ ਸਿਦਿੱਕੀ ਨੇ ਸਿੰਧ ਹਾਈ ਕੋਰਟ ਦੇ ਫੈਸਲੇ ਖਿਲਾਫ ਪਰਲ ਦੇ ਮਾਤਾ-ਪਿਤਾ ਵੱਲੋਂ  2 ਪਟੀਸ਼ਨਾਂ ਦਾਇਰ ਕੀਤੀਆਂ ਹਨ। ਪਟੀਸ਼ਨ ਵਿਚ ਆਖਿਆ ਗਿਆ ਹੈ ਕਿ ਅਦਲਤ ਨੇ ਇਹ ਵਿਚਾਰ ਕਰਨ ਵਿਚ ਗਲਤੀ ਕੀਤੀ ਕਿ ਸ਼ੇਖ ਦੀ ਅੰਤਰਰਾਸ਼ਟਰੀ ਅੱਤਵਾਦ ਵਿਚ ਸ਼ਮੂਲੀਅਤ ਹੈ। ਜ਼ਿਕਰਯੋਗ ਹੈ ਕਿ ਸਿੰਧ ਸੂਬੇ ਦੀ ਸਰਕਾਰ ਨੇ ਹਾਈ ਕੋਰਟ ਦੇ ਫੈਸਲੇ ਖਿਲਾਫ 22 ਅਪ੍ਰੈਲ ਨੂੰ ਉੱਚ ਅਦਾਲਤ ਵਿਚ ਅਪੀਲ ਕੀਤੀ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans