Menu

ਕਰੋਨਾ ਦੇ ਘੱਟ ਲੱਛਣਾਂ ਵਾਲੇ ਮਰੀਜ਼ਾਂ ਲਈ ਸਿਹਤ ਵਿਭਾਗ ਵੱਲੋਂ ਜਾਰੀ ਹੋਈ ਨਵੀਂ ਗਾਈਡਲਾਈਨ

ਨਵੀਂ ਦਿੱਲੀ, 11 ਮਈ – ਦੇਸ਼ ਵਿਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਕੋਰੋਨਾ ਦੇ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਤੇ ਜਾਣ ਦੀ ਛੋਟ ਦਿੱਤੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਹੋਈ ਨਵੀ ਗਾਈਡਲਾਈਨ ਮੁਤਾਬਕ ਕੁੱਝ ਸ਼ਰਤਾਂ ਨਾਲ ਘਟ ਲੱਛਣਾਂ ਵਾਲੇ ਕੋਰੋਨਾ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਜਾ ਸਕਦਾ ਹੈ।ਸਿਹਤ ਵਿਭਾਗ ਨੇ ਦੇਸ਼ ਦੇ ਕੋਰੋਨਾ ਪੀੜਤ ਮਰੀਜ਼ਾਂ ਨੂੰ ਤਿੰਨ ਸ਼੍ਰੇਣੀਆਂ ਵਿਚ ਵੰਡ ਦਿੱਤਾ ਹੈ। ਪਹਿਲਾ ਬਹੁਤ ਘਟ ਲੱਛਣ ਵਾਲੇ ਮਰੀਜ਼, ਜਿਹਨਾਂ ਨੂੰ ਕੋਵਿਡ ਕੇਅਰ ਸੈਂਟਰ ਵਿਚ ਰੱਖਿਆ ਜਾਂਦਾ ਹੈ। ਦੂਜਾ ਅਜਿਹੇ ਮਰੀਜ਼ ਜਿਹਨਾਂ ਵਿਚ ਕੋਰੋਨਾ ਦੇ ਤਿੰਨ ਜਾਂ ਚਾਰ ਲੱਛਣ ਦਿਖਾਈ ਦਿੰਦੇ ਹਨ। ਇਹਨਾਂ ਮਰੀਜ਼ਾਂ ਨੂੰ ਕੋਵਿਡ ਹੈਲਥ ਸੈਂਟਰ ਵਿਚ ਰੱਖਿਆ ਜਾਂਦਾ ਹੈ ਜਦਕਿ ਤੀਜੇ ਅਜਿਹੇ ਮਰੀਜ਼ ਜਿਹਨਾਂ ਵਿਚ ਕੋਰੋਨਾ ਦੇ ਸਭ ਤੋਂ ਵੱਧ ਲੱਛਣ ਹੁੰਦੇ ਹਨ।

ਮੰਤਰਾਲੇ ਵੱਲੋਂ ਅਪਡੇਟ ਕੀਤੀ ਗਈ ਗਾਈਡਲਾਈਨ ਤਹਿਤ ਘੱਟ ਲੱਛਣ ਜਾਂ ਕਾਫੀ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਘਰਾਂ ਦੇ ਅੰਦਰ ਵੱਖ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਹੋਮ ਆਈਸੋਲੇਸ਼ਨ ਲਈ ਨਿਰਦੇਸ਼

– ਘਰ ‘ਚ ਰਹਿਣਾ ਪਵੇਗਾ ਪਰਿਵਾਰ ਦੇ ਦੂਜੇ ਮੈਂਬਰਾਂ ਤੋਂ ਦੂਰ
– ਦੇਖਭਾਲ ਲਈ ਇਕ ਮੈਂਬਰ 24 ਘੰਟੇ ਲਈ ਮੌਜੂਦ ਰਹੇ
– ਪੀੜਤ ਨੂੰ ਰਹਿਣਾ ਹੋਵੇਗਾ ਹਸਪਤਾਲ ਦੇ ਸੰਪਰਕ ‘ਚ
– ਫੋਨ ‘ਚ ਆਰੋਗਿਆ ਸੇਤੂ ਐਪ ਜ਼ਰੂਰੀ
– ਇਹ ਹੋਮ ਆਈਸੋਲੇਸ਼ਨ 17 ਦਿਨਾਂ ਤਕ ਰਹੇਗਾ
– ਇਸ ਤੋਂ ਬਾਅਦ ਬੁਖਾਰ ਨਾ ਹੋਣ ‘ਤੇ ਹੋਮ ਆਈਸੋਲੇਸ਼ਨ ਖ਼ਤਮ ਹੋਵੇਗਾ
– ਮਰੀਜ਼ ਦੀ ਦੇਖ-ਰੇਖ ਕਰਨ ਵਾਲਿਆਂ ਨੂੰ ਹਮੇਸ਼ਾ ਪਾਉਣਾ ਪਵੇਗਾ ਮਾਸਕ
– ਲਗਾਤਾਰ ਸਾਫ ਰੱਖਣੇ ਪੈਣਗੇ ਹੱਥ

ਇਸ ਦੇ ਨਾਲ ਹੀ ਸਿਹਤ ਵਿਭਾਗ ਦੀ ਟੀਮ ਵੀ ਸਮੇਂ-ਸਮੇਂ ਤੇ ਕੋਰੋਨਾ ਮਰੀਜ਼ ਦੀ ਨਿਗਰਾਨੀ ਕਰਨਗੇ।

ਜਿਹੜਾ ਵੀ ਵਿਅਕਤੀ ਹੋਮ ਆਈਸੋਲੇਸ਼ਨ ਵਿਚ ਜਾਵੇਗਾ ਉਸ ਨੂੰ ਇਕ ਫਾਰਮ ਭਰਨਾ ਪਵੇਗਾ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਗਾਈਡਲਾਈਨਾਂ ਦਾ ਪਾਲਣ ਕਰਨਾ ਪਵੇਗਾ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39957 posts
  • 0 comments
  • 0 fans