ਚੰਡੀਗੜ੍ਹ, 13 ਮਈ – 1984 ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਖਰਾਬ ਸਿਹਤ ਦੇ ਆਧਾਰ ਤੇ ਜ਼ਮਾਨਤ ਦੀ ਅਪੀਲ ਕੀਤੀ ਸੀ। ਬੁੱਧਵਾਰ ਨੂੰ ਉਹਨਾਂ ਦੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਰੇਗੁਲਰ ਬੇਲ ਤੇ ਉਹ ਜੁਲਾਈ ਵਿਚ ਸੁਣਵਾਈ ਕਰੇਗਾ।