ਨਵੀਂ ਦਿੱਲੀ, 18 ਮਈ – ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 10ਵੀਂ ਤੇ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ ਦੀ ਤਰੀਕ ਅੱਜ ਐਲਾਨ ਦਿੱਤੀ ਹੈ। ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਤੱਕ ਹੋਣਗੀਆਂ।