Menu

ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ

ਨਵੀਂ ਦਿੱਲੀ, 21 ਮਈ –  ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਦੇ ਮਹਾਂਸੰਕਟ ਨਾਲ ਜੂਝ ਰਿਹਾ ਹੈ ਅਤੇ ਇਸ ਸਮੇਂ ਕਾਂਗਰਸ-ਭਾਜਪਾ ਵਿਚ ਸਿਆਸੀ ਘਮਾਸਾਨ ਵੀ ਜਾਰੀ ਹੈ। ਇਸ ਘਮਾਸਾਨ ਦੇ ਚਲਦੇ ਕਰਨਾਟਕ ਦੇ ਸ਼ਿਮੋਗਾ ਜ਼ਿਲ੍ਹੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।

ਐਫਆਈਆਰ ਵਿਚ ਇਲਜ਼ਾਮ ਲਗਾਇਆ ਗਿਆ ਹੈ ਕਿ ਕਾਂਗਰਸ ਪਾਰਟੀ ਦੁਆਰਾ ਸੋਸ਼ਲ ਮੀਡੀਆ ਤੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਦਾਅਵਾ ਕੀਤਾ ਗਿਆ ਹੈ ਕਿ 11 ਮਈ ਨੂੰ ਕਾਂਗਰਸ ਪਾਰਟੀ ਵੱਲੋਂ ਗਲਤ ਦਾਅਵੇ ਕੀਤੇ ਗਏ ਅਤੇ ਕੇਂਦਰ ਸਰਕਾਰ ਤੇ ਝੂਠੇ ਇਲਜ਼ਾਮ ਲਗਾਏ ਗਏ। ਇਸ ਵਿਚ ਪ੍ਰਧਾਨ ਮੰਤਰੀ ਕੇਅਰਸ ਫੰਡ ਨਾਲ ਜੁੜੇ ਕੁੱਝ ਇਲਜ਼ਾਮ ਲਗਾਏ ਗਏ ਜੋ ਕਿ ਗਲਤ ਸਨ।

ਇਸ ਦੇ ਆਧਾਰ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਆਈਪੀਸੀ ਦੀ ਧਾਰਾ 153, 505 ਤਹਿਤ ਇਹ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿਚ ਅਪੀਲ ਕੀਤੀ ਗਈ ਹੈ ਕਿ ਸੋਨੀਆ ਗਾਂਧੀ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਹ ਐਫਆਈਆਰ ਪ੍ਰਵੀਣ ਨਾਮਕ ਇਕ ਸਥਾਨਕ ਵਕੀਲ ਦੁਆਰਾ ਦਰਜ ਕੀਤੀ ਗਈ ਹੈ।

ਗੌਰਤਲਬ ਹੈ ਕਿ ਕੋਰੋਨਾ ਵਾਇਰਸ ਮਹਾਂਸੰਕਟ ਦੇ ਚਲਦੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਤੇ ਇਲਜ਼ਾਮ ਲਗਾਏ ਜਾ ਰਹੇ ਸਨ। ਕਾਂਗਰਸ ਵੱਲੋਂ ਲਗਾਤਾਰ ਕੇਂਦਰ ਸਰਕਾਰ ਤੇ ਰਾਜਾਂ ਨਾਲ ਮਤਰੇਇਆ ਵਰਤਾਓ ਕਰਨ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਰੋਨਾ ਸੰਕਟ ਕਾਰਨ ਪ੍ਰਧਾਨ ਮੰਤਰੀ ਕੇਅਰਸ ਫੰਡ ਦੀ ਜਾਣਕਾਰੀ ਸਰਵਜਨਿਕ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਨੇਤਾ ਰਾਹੁਲ ਗਾਂਧੀ ਵੱਲੋਂ ਇਸ ਬਾਰੇ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਨਿਸ਼ਾਨਾ ਸਾਧਿਆ ਜਾ ਚੁੱਕਾ ਹੈ। ਉੱਥੇ ਹੀ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਚਿੱਠੀ ਲਿਖੀ ਜਾ ਚੁੱਕੀ ਹੈ।

 

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans