Menu

ਪ੍ਰਧਾਨ ਮੰਤਰੀ ਮੋਦੀ ਵੱਲੋਂ ਬੰਗਾਲ ਨੂੰ ਦਿੱਤੇ ਰਾਹਤ ਪੈਕੇਜ ਤੇ ਭੜਕੀ ਮਮਤਾ ਬੈਨਰਜੀ

ਨਵੀਂ ਦਿੱਲੀ, 22 ਮਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਫ਼ਾਨ ਤੂਫਾਨ ਨਾਲ ਤਬਾਹ ਹੋਏ ਪੱਛਮ ਬੰਗਾਲ ਦੇ ਕਈ ਜ਼ਿਲ੍ਹਿਆਂ ਦਾ ਹਵਾਈ ਦੌਰਾ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਇਕ ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਪੀਐਮ ਮੋਦੀ ਦੇ ਇਸ ਐਲਾਨ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਬਿਆਨ ਸਾਹਮਣੇ ਆਇਆ ਹੈ।ਉਹਨਾਂ ਦਾ ਕਹਿਣਾ ਹੈ ਕਿ ਨੁਕਸਾਨ ਇਕ ਲੱਖ ਕਰੋੜ ਦਾ ਹੋਇਆ ਅਤੇ ਪੈਕੇਜ ਸਿਰਫ ਇਕ ਹਜ਼ਾਰ ਕਰੋੜ ਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ, ਪਰ ਇਸ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ ।ਇਹ ਪੈਸੇ ਕਦੋਂ ਪ੍ਰਾਪਤ ਹੋਣਗੇ ਜਾਂ ਇਹ ਪੇਸ਼ਗੀ ਰਾਸ਼ੀ ਹੈ। ਅਮਫਾਨ ਤੂਫਾਨ ਕਾਰਨ ਇਕ ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 56 ਹਜ਼ਾਰ ਕਰੋੜ ਰੁਪਏ ਤਾਂ ਸਾਡਾ ਹੀ ਕੇਂਦਰ ‘ਤੇ ਬਕਾਇਆ ਹੈ।

ਇਸ ਤੋਂ ਇਲਾਵਾ ਜਲਦ ਹੀ ਕੇਂਦਰ ਦੀ ਇਕ ਟੀਮ ਸੂਬੇ ਵਿਚ ਆ ਕੇ ਸਰਵੇ ਕਰੇਗੀ।ਹਵਾਈ ਸਰਵੇ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਵਿਚ ਕੋਰੋਨਾ ਵਾਇਰਸ ਦਾ ਸੰਕਟ ਹੈ, ਉੱਥੇ ਹੀ ਪੂਰਬੀ ਖੇਤਰ ਵਿਚ ਤੂਫਾਨ ਨੇ ਪ੍ਰਭਾਵਿਤ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਇਸ ਤੂਫਾਨ ਨੂੰ ਲੈ ਕੇ ਤਿਆਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਤੂਫਾਨ ਕਾਰਨ ਕਾਫੀ ਨੁਕਸਾਨ ਹੋਇਆ ਹੈ, ਜਿਸ ਵਿਚ ਘਰ ਉੱਜੜ ਗਏ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ 1000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।ਇੱਥੇ ਪਿਛਲੇ 283 ਸਾਲ ਵਿਚ ਆਇਆ ਇਹ ਸਭ ਤੋਂ ਭਿਆਨਕ ਤੂਫਾਨ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans