Menu

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਬਠਿੰਡਾ 29 ਮਈ (ਗੁਰਜੀਤ) – ਵਿਸ਼ਵ ਤੰਬਾਕੂ ਵਿਰੋਧੀ ਦਿਵਸ਼ ਦੇ ਸਬੰਧ ਵਿੱਚ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਵੱਲੋਂ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਤੰਬਾਕੂ ਕੰਟਰੋਲ ਸੈਂਲ ਬਠਿੰਡਾ ਦੇ ਨੌਡਲ ਅਫ਼ਸਰ ਕਮ ਸਹਾਇਕ ਸਿਵਲ ਸਰਜਨ ਡਾ: ਅਨੁਪਮਾਂ ਸਰਮਾਂ, ਜ਼ਿਲਾ ਟੀਕਾਕਰਨ ਅਫਸਰ ਡਾ: ਕੁੰਦਨ ਕੁਮਾਰ ਪਾਲ, ਡਾ: ਪਾਮਿਲ ਬਾਂਸਲ, ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਅਤੇ ਪ੍ਰੋਜੈਕਸਨਿਸਟ ਕੇਵਲ ਕ੍ਰਿਸਨ ਸ਼ਰਮਾ ਆਦਿ ਹਾਜ਼ਰ ਸਨ।

        ਇਸ ਮੌਕੇ ਡਾ: ਸੰਧੂ  ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਤੰਬਾਕੂ ਦੀ ਵਰਤੋਂ ਮਨੁੱਖੀ ਸਿਹਤ ਲਈ ਬਹੁਤ ਹੀ ਖਤਰਨਾਕ ਹੈ। ਇਸ ਤੋਂ ਆਪਣੇ ਆਪ ਨੂੰ, ਆਪਣੇ ਪਰਿਵਾਰ ਅਤੇ ਸਮਾਜ ਨੂੰ ਬਚਾਉਣ ਲਈ ਕਿਸੇ ਵੀ ਤਰਾਂ ਦੇ ਤੰਬਾਕੂ ਉਤਪਾਦ ਦੀ ਵਰਤੋਂ ਨਾ ਕੀਤੀ ਜਾਵੇ। ਤੰਬਾਕੂ/ਬੀੜੀ/ਸਿਗਰਟ ਸੇਵਨ ਕਰਨ ਵਾਲਾ ਇਕੱਲਾ ਵਿਅਕਤੀ ਹੀ ਨਹੀਂ ਸਗੋਂ ਇਸ ਦੇ ਧੂੰਏ ਨਾਲ ਪਰਿਵਾਰ ਦੇ ਦੂਸਰੇ ਮੈਂਬਰਾਂ ਜਾਂ ਆਪਣੇ ਆਲੇ-ਦੁਆਲੇ ਖੜੇ ਵਿਅਕਤੀਆਂ ਦੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਇਸ ਦੀ ਵਰਤੋਂ ਨਾਲ ਮੂੰਹ, ਫੇਫੜੇ ਅਤੇ ਪੇਟ ਦਾ ਕੈਂਸਰ ਹੋ ਸਕਦਾ ਹੈ। ਇਸ ਨਾਲ ਹਾਰਟ ਅਟੈਕ ਅਤੇ ਦਿਲ ਦੀਆਂ ਹੋਰ ਖਤਰਨਾਕ ਬਿਮਾਰੀਆਂ ਵੀ ਹੁੰਦੀਆਂ ਹਨ।

        ਉਨਾਂ ਦੱਸਿਆ ਕਿ ਦੇਸ਼ ਵਿੱਚ ਹਰ ਸਾਲ ਹੋਣ ਵਾਲੇ ਕੈਂਸਰ ਦੇ ਕੇਸਾਂ ਵਿੱਚੋਂ 80 ਫ਼ੀਸਦੀ ਤੰਬਾਕੂ ਸੇਵਨ ਕਾਰਣ ਹੁੰਦੇ ਹਨ। ਭਾਰਤ ਵਿੱਚ ਹਰ ਸਾਲ 8 ਲੱਖ ਤੋਂ ਵੱਧ ਲੋਕ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਹਨ। ਉਨਾਂ ਕਿਹਾ ਸਰਕਾਰੀ ਜ਼ਿਲਾ ਹਸਪਤਾਲਾਂ ਵਿੱਚ ਵਿਸ਼ੇ ਦੇ ਮਾਹਿਰ ਡਾਕਟਰਾਂ ਅਤੇ ਕੌਸਲਰਾਂ ਦੁਆਰਾ ਤੰਬਾਕੂ ਗ੍ਰਸਤ ਵਿਅਕਤੀ ਦੀ ਕੌਂਸਲਿੰਗ ਕਰਕੇ ਅਤੇ ਦਵਾਈਆਂ ਦੀ ਵਰਤੋਂ ਨਾਲ ਇਸ ਬੁਰੀ ਆਦਤ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨਾਂ ਇਹ ਵੀ ਕਿਹਾ ਕਿ ‘ਆਓ ਸਾਰੇ ਰਲ ਮਿਲ ਪ੍ਰਣ ਲਈਏ ਅਤੇ ਪੰਜਾਬ ਨੂੰ ਤੰਬਾਕੂ ਮੁਕਤ ਬਣਾਈਏ’।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39826 posts
  • 0 comments
  • 0 fans