Menu

ਗਊ ਵੰਸ਼ ਦੀ ਢੋਆ-ਢੁਆਈ ’ਤੇ ਪਾਬੰਦੀ ਦੇ ਆਦੇਸ਼

ਫਾਜ਼ਿਲਕਾ, 30 ਮਈ(ਸੁਰਿੰਦਰਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੀ ਹਦੂਦ ਅੰਦਰ ਸਵੇਰੇ ਸੂਰਜ ਚੜਣ ਤੋਂ ਪਹਿਲਾਂ ਅਤੇ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਜ਼ਿਲੇ ਵਿਚ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਲਗਾਈ ਗਈ ਹੈ। ਇਹ ਹੁਕਮ 31 ਜੁਲਾਈ 2020 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜ਼ਿਸਟ੍ਰੇਟ ਨੇ ਜਾਰੀ ਕੀਤੇ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਜਿੰਨਾਂ ਲੋਕਾਂ ਵੱਲੋਂ ਜ਼ਿਲੇ ਵਿਚ ਗਊ ਵੰਸ਼ ਰੱਖਿਆ ਜਾ ਰਿਹਾ ਹੈ। ਉਹ ਆਪਣੇ ਇਲਾਕੇ ਦੇ ਪਸ਼ੂ ਪਾਲਣ ਅਫ਼ਸਰ ਕੋਲ ਗਊ ਵੰਸ਼ ਜ਼ਰੂਰ ਰਜਿਸਟਰਡ ਕਰਵਾਉਣ ਤਾਂ ਜੋ ਗਊ ਵੰਸ਼ ਨੂੰ ਲੈ ਕੇ ਜ਼ਿਲੇ ਵਿੱਚ ਕੋਈ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਿਆਂ ਜਾ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਲਈ ਠੋਸ ਉਪਰਾਲੇ ਕੀਤੇ ਜਾ ਸਕਣ।
ਉਨਾਂ ਕਿਹਾ ਕਿ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ, ਜਿਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਮਰੇ ਗਊ ਵੰਸ਼ ਸਬੰਧੀ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਨਾਂ ਨੂੰ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ , ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿਚ ਬੇਚੈਨੀ ਵੀ ਫੈਲਦੀ ਹੈ। ਇਨਾਂ ਹਾਲਾਤਾਂ ਨੂੰ ਮੁੱਖ ਰਖਦੇ ਹੋਏ ਸ਼ਾਮ ਨੂੰ ਸੁਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ਤੇ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਊ ਵੰਸ਼ ਦੀ ਰੱਖਿਆ ਲਈ ਆਪਣੇ ਇੰਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans