Menu

ਫਾਜ਼ਿਲਕਾ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਫਾਜ਼ਿਲਕਾ 30 ਮਈ (ਸੁਰਿੰਦਰਜੀਤ ਸਿੰਘ) – ਜ਼ਿਲਾ ਮੈਜਿਸਟੇ੍ਰਟ ਸ. ਅਰਵਿੰਦ ਪਾਲ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2020 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਜ਼ਿਲੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿੱਚ ਵੱਖ-ਵੱਖ ਜਥੇਬੰਦੀਆਂ/ਧਾਰਮਿਕ ਸੰਗਠਨਾਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਜਿਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।
ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ਼ ਦੇ ਜਵਾਨ, ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟਰੇਟ/ਉੱਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ’ਤੇ ਲਾਗੂ ਨਹੀਂ ਹੋਵੇਗਾ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans