Menu

ਰਾਜਿੰਦਰਾ ਕਾਲਜ ਦੇ ਬੁਨਿਆਦੀ ਢਾਂਚੇ ਵਿਚ ਹੋਵੇਗਾ ਸੁਧਾਰ, ਸਕੂਲ ਵੀ ਸਰਕਾਰ ਦੀ ਤਰਜੀਹ – ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 30 ਮਈ – ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਨਾਂ ਨਾਲ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ। ਇਸ ਮੌਕੇ ਉਨਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜਨ ਦੇ ਹੁਕਮ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀੇਕ ਨਾਲ ਪੂਰਾ ਕੀਤਾ ਜਾਵੇ।
ਇਸ ਮੌਕੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਸ਼ਹਿਰ ਦਾ ਵਕਾਰੀ ਸਰਕਾਰੀ ਵਿਦਅਕ ਅਦਾਰਾ ਹੈ ਅਤੇ ਇਸ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਸੂਬਾ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ। ਉਨਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ ਸ੍ਰੀ ਨਿਵਾਸਨ ਨੂੰ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ। ਇਸੇ ਤਰਾਂ ਉਨਾਂ  ਨੇ ਦੱਸਿਆ ਕਿ ਬਠਿੰਡਾ ਦੇ 10 ਸਕੂਲਾਂ ਨੂੰ 17.12 ਕਰੋੜ ਰੁਪਏ ਨਾਲ ਆਧੂਨਿਕ ਸਹੁਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨਾਂ ਨੇ ਹੁਣ ਮਾਲ ਰੋਡ ਸਥਿਤ ਸਕੂਲ ਦੀ ਵੀ ਪੂਰੀ ਇਮਾਰਤ ਨੂੰ ਦੁਬਾਰਾ ਬਣਾਉਣ ਦੀ ਗੱਲ ਆਖੀ। ਉਨਾਂ ਚੰਦਸਰ ਬਸਤੀ ਦੇ ਸਕੂਲ ਦੇ ਬੁਨਿਆਣੀ ਢਾਂਚੇ ਵਿਚ ਸੁਧਾਰ ਲਈ ਵੀ ਹੁਕਮ ਦਿੱਤੇ। ਵਿੱਤ ਮੰਤਰੀ ਨੇ ਕਿਹਾ ਕਿ ਉਨਾਂ ਦਾ ਟੀਚਾ ਹੈ ਕਿ ਸਾਡੇ ਵਿਦਿਆਰਥੀਆਂ ਨੂੰ ਵਿਸਵ ਪੱਧਰੀ ਸਿੱਖਿਆ ਸਹੁਲਤਾਂ ਮਿਲਣ।
ਇਸੇ ਤਰਾਂ ਖਜਾਨਾ ਮੰਤਰੀ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਬੱਸ ਸਟੈਂਡ, ਮਲਟੀ ਸਟੋਰੀ ਪਾਰਕਿੰਗ, ਆਡੀਟੋਰੀਅਮ ਅਤੇ ਸਟੇਡੀਅਮ ਦਾ ਨਿਰਮਾਣ ਕਾਰਜ ਵੀ ਸਾਰੀਆਂ ਅੜਚਨਾ ਦੂਰ ਕਰਕੇ ਜਲਦ ਸ਼ੁਰੂ ਕਰਵਾਇਆ ਜਾਵੇਗਾ। ਉਨਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੂੰ ਕਿਹਾ ਕਿ ਇਸ ਸਬੰਧੀ ਉਹ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਇਹ ਕੰਮ ਜਲਦੀ ਸ਼ੁਰੂ ਕਰਵਾਉਣ। ਇਸ ਤੋਂ ਇਲਾਵਾ ਸ਼ਹਿਰ ਦੇ ਪੰਜ ਪਾਰਕਾਂ ਦਾ ਸੁੰਦਰੀਕਰਨ ਵੀ ਹੋਣਾ ਹੈ।
ਬਾਕਸ ਲਈ ਪ੍ਰਸਤਾਵਿਤ
ਅਮਰਪੁਰਾ ਬਸਤੀ ਵਿਚ ਆਰਓਬੀ ਦਾ 49 ਕਰੋੜ ਦਾ ਟੈਂਡਰ ਅਲਾਟ
ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਬਠਿੰਡਾ ਦੇ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚੇ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨਾਂ ਨੇ ਦੱਸਿਆ ਕਿ ਅਮਰਪੁਰਾ ਬਸਤੀ ਵਿਖੇ 49.05 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰ ਬਿ੍ਰਜ ਦਾ ਟੈਂਡਰ ਹੋ ਗਿਆ ਹੈ ਅਤੇ ਇਹ ਪੁਲ 18 ਮਹੀਨੇ ਵਿਚ ਬਣ ਕੇ ਤਿਆਰ ਹੋ ਜਾਵੇਗਾ। ਇਸੇ ਤਰਾਂ ਰਿੰਗ ਰੋਡ ਤੇ ਆਰ ਯੂ ਬੀ ਦਾ ਕੇਸ ਵੀ ਰੇਲਵੇ ਕੋਲ ਭੇਜਿਆ ਗਿਆ ਹੈ। ਇਸ ਤੋਂ ਬਿਨਾਂ ਸ਼ਹਿਰ ਦੀਆਂ ਤਿੰਨ ਪ੍ਰਮੁੱਖ ਸੜਕਾਂ ਬੀਬੀ ਵਾਲਾ ਰੋਡ, ਭਾਗੂ ਰੋਡ ਅਤੇ ਗਰੇਨ ਮਾਰਕਿਟ ਰੋਡ ਦੇ ਨਵੀਨੀਕਰਨ ਸਬੰਧੀ ਵੀ ਤਖਮੀਨੇ ਤਿਆਰ ਕਰਨ ਦੇ ਹੁਕਮ ਵਿੱਤ ਮੰਤਰੀ ਨੇ ਸਬੰਧਤ ਵਿਭਾਗ ਨੂੰ ਦਿੱਤੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans