Menu

ਕੋਵਿਡ19 ਦੌਰਾਨ ਵਧੀਆਂ ਸੇਵਾਵਾਂ ਦੇਣ ਲਈ ਡਿਪਟੀ ਕਮਿਸ਼ਨਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਫਿਰੋਜ਼ਪੁਰ 2 ਜੂਨ (ਗੁਰਦਰਸ਼ਨ ਸਿੰਘ ਸੰਧੂ ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਅਨੀਰੁੱਧ ਗੁਪਤਾ ਦੀ ਪ੍ਰਧਾਨਗੀ ਹੇਠ ਕੋਵਿਡ19 ਦੌਰਾਨ ਜ਼ਿਲ੍ਹੇ ਵਿਚ ਵਧੀਆ ਸੇਵਾਵਾਂ ਦੇਣ ਲਈ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸਡੀਐਮ ਅਮਿੱਤ ਗੁਪਤਾ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਸਿਵਲ ਸਰਜਨ ਡਾ. ਨਵਦੀਪ ਸਿੰਘ, ਐਸਐਮਓ ਅਵਿਨਾਸ਼ ਜਿੰਦਲ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੀਪੀਯੂ ਦੇ ਪ੍ਰਧਾਨ ਅਨੀਰੁੱਧ ਗੁਪਤਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹੇ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਕਰਨ ਅਤੇ ਕੋਵਿਡ19 ਦੇ ਹੋਰ ਪ੍ਰਬੰਧਾਂ ਲਈ ਜ਼ਿਲ੍ਹੇ ਵਿਚ ਦਿਨ-ਰਾਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਵਾਤਾਵਰਨ ਦੇਣ ਲਈ ਕੋਈ ਕਸਰ ਨਹੀਂ ਛੱਡੀ ਗਈ। ਲੋਕਾਂ ਨੂੰ ਖਾਣਾ ਮੁਹੱਈਆ ਕਰਵਾਉਣ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਪਿਤਰੀ ਰਾਜਾਂ ਵਿਚ ਭੇਜਣ ਤੱਕ ਦਾ ਕੰਮ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਿਹਤ ਵਿਭਾਗ, ਪੁਲਸ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੀ ਕੋਵਿਡ19 ਦੌਰਾਨ ਕੀਤੇ ਕੰਮਾਂ ਨੂੰ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਸੀਪੀਯੂ ਦੇ ਚੇਅਰਮੈਨ ਐਮਐਲ ਤਿਵਾੜੀ ਅਤੇ ਜਨਰਲ ਸਕੱਤਰ ਹਰੀਸ਼ ਮੌਂਗਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਕੋਵਿਡ19 ਦੌਰਾਨ ਖ਼ੁਦ ਤਾਂ ਦਿਨ ਰਾਤ ਕੰਮ ਕੀਤਾ ਹੀ ਹੈ ਅਤੇ ਇਸ ਦੇ ਨਾਲ ਜੋ ਹੋਰ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲੈ ਕੇ ਕੰਮ ਕੀਤਾ ਹੈ ਉਹ ਕੰਮ ਹਰ ਕੋਈ ਅਧਿਕਾਰੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਸੰਕਟ ਦੀ ਇਸ ਘੜੀ ਵਿਚ ਬਹੁਤ ਵਧੀਆ ਢੰਗ ਨਾਲ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲੈ ਕੇ ਜ਼ਿਲ੍ਹੇ ਨੂੰ ਸੁਰੱਖਿਅਤ ਰੱਖਿਆ ਹੈ, ਜਿਸ ਕਰ ਕੇ ਹੀ ਫਿਰੋਜ਼ਪੁਰ ਜ਼ਿਲ੍ਹਾ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਕੋਵਿਡ19 ਦੌਰਾਨ ਵਧੀਆ ਸਥਿਤੀ ਵਿਚ ਰਿਹਾ ਹੈ। ਇਸ ਮੌਕੇ ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਜੋ ਕੋਰੋਨਾ ਵਾਇਰਸ ਦੀ ਸਥਿਤੀ ਵਿੱਚ ਅੱਗੇ ਆ ਕੇ ਲੜੇ ਹਨ ਦਾ ਵੀ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਕੋਰੋਨਾ ਵਾਇਰਸ ਦੀ ਸਥਿਤੀ ਨਾਲ ਨਿਪਟਣ ਲਈ ਸਾਰਿਆਂ ਨੇ ਇੱਕ ਟੀਮ ਦੀ ਤਰ੍ਹਾਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਐਸਡੀਐਮ ਅਮਿੱਤ ਗੁਪਤਾ ਨੇ ਹਰ ਸਥਿਤੀ ਨੂੰ ਗੰਭੀਰਤਾ ਨਾਲ ਨਿਪਟਣ ਵਿੱਚ ਸਹਿਯੋਗ ਦਿੱਤਾ ਹੈ ਉਸੇ ਤਰ੍ਹਾਂ ਹੀ ਹੋਰਨਾਂ ਅਧਿਕਾਰੀਆਂ/ਕਰਮਚਾਰੀਆਂ ਜਾਂ ਸਮਾਜਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਵੀ ਆਪਣਾ-ਆਪਣਾ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਇਸ ਲੜਾਈ ਨੂੰ ਲੜ ਸਕੇ ਹਾਂ ਤੇ ਆਪਣੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰ ਸਕੇ ਹਾਂ। ਇਸ ਦੌਰਾਨ ਜ਼ਿਲ੍ਹੇ ਵਿਚ ਐਸਐਸਪੀ ਵਿਜੀਲੈਂਸ ਵਜੋਂ ਅਹੁਦਾ ਸੰਭਾਲ਼ਨ ਤੇ ਸ਼੍ਰੀ ਗੋਤਮ ਸਿੰਗਲ ਦਾ ਵੀ ਸਵਾਗਤ ਕੀਤਾ ਗਿਆ। ਅੰਤ ਵਿਚ ਯੂਨੀਅਨ ਦੇ ਮੈਂਬਰ ਪੀਡੀ ਸ਼ਰਮਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
ਇਸ ਮੌਕੇ ਸੀਪੀਯੂ ਦੇ ਮੈਂਬਰ ਪਰਮਜੀਤ ਕੌਰ ਸੋਢੀ, ਏਸੀ ਚਾਵਲਾ, ਦੀਵਾਨ ਚੰਦ ਸੁਖੀਜਾ, ਮਨੀਸ਼ ਅਰੋੜਾ, ਵਿਕਰਮਦਿਤਿਆ ਸ਼ਰਮਾ, ਜਤਿੰਦਰ ਪਿੰਕਲ, ਸਤਬੀਰ ਬਰਾੜ, ਮਨੋਹਰ ਲਾਲ, ਆਦਿ ਹਾਜ਼ਰ ਸਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans