Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਨੂੰ ਗਰੀਨ ਜ਼ੋਨ ’ਚ ਬਰਕਰਾਰ ਰੱਖਣ ਲਈ ਜ਼ਿਲ੍ਹਾ ਵਾਸੀਆ ਨੂੰ ਸਹਿਯੋਗ ਕਰਨ ਦੀ ਅਪੀਲ

ਫਾਜ਼ਿਲਕਾ 2 ਜੂਨ(ਸੁਰਿੰਦਰਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ 19 ’ਤੇ ਕਾਬੂ ਪਾਉਣ ਲਈ ਸ਼ੁਰੂ ਕੀਤੀ ਮਿਸ਼ਨ ਫਤਿਹ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਪ੍ਰੈਸ ਕਾਨਰਫੰਸ ਰਾਹੀ ਜ਼ਿਲ੍ਹੇ ਨੂੰ ਗਰੀਨ ਜ਼ੋਨ ’ਚ ਬਰਕਰਾਰ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਸ. ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 46 ਕੋਰੋਨਾ ਪਾਜ਼ਿਟਿਵ ਕੇਸ ਆਏ ਸਨ, ਜਿਨ੍ਹਾਂ ਵਿੱਚੋਂ 44 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਅਤੇ ਬੀਤੇ ਦੋ ਦਿਨ ਪਹਿਲਾ ਆਏ 2 ਪਾਜਿਟਿਵ ਕੇਸ ਆਏ ਸੀ ਜੋ ਜਲਦ ਠੀਕ ਹੋ ਕੇ ਆਪਣੇ ਪਰਿਵਾਰਾਂ ’ਚ ਚਲੇ ਜਾਣਗੇ।
ਡਿਪਟੀ ਕਮਿਸ਼ਨਰ ਸ. ਸੰਧੂ ਨੇ ਜ਼ਿਲ੍ਹਾ ਵਾਸੀਆ ਦੇ ਨਾਮ ਸੰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਅਤੇ ਆਪਣੇ ਆਲੇ ਦੀ ਸਿਹਤ ਸੁਰੱਖਿਆ ਲਈ ਹੱਥ ਥੋਣਾ, ਮਾਸਕ ਪਾਉਣਾ ਅਤੇ ਸਾਫ਼ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਸ਼ਾਸਨ ਅਤੇ ਸਿਹਤ ਵਿਭਾਗ ਜ਼ਿਲ੍ਹਾ ਵਾਸੀਆਂ ਦੀ ਸਿਹਤ ਸੇਵਾਵਾਂ ਲਈ ਹਰ ਵੇਲੇ ਕਾਰਜ਼ਸੀਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਜ਼ਾਰ ਅਤੇ ਹੋਰ ਆਵਾਜਾਈ ਸਾਧਨ ਖੁੱਲਣ ਦੇ ਨਾਲ ਪਹਿਲਾ ਤੋਂ ਹੋਰ ਵਧੇਰੇ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ ਹੈ ਕਿ ਆਪਣੇ ਘਰ, ਗਲੀ, ਮੁਹੱਲੇ ਅੰਦਰ ਆਉਣ ਜਾਣ ਵਾਲੇ ਬਾਹਰੀ ਵਿਅਕਤੀ ਬਾਰੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਾਜ਼ਮੀ ਸੂਚਿਤ ਕਰੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ, ਜਿਸਦੇ ਲਈ ਸਰਕਾਰ ਅਤੇ ਜ਼ਿਲ੍ਰਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਸੰਧੂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਟਿੱਡੀ ਦਲ ਦਾ ਕੋਈ ਖਤਰਾ ਨਹੀ ਹੈ ਕਿਸਾਨ ਭਰਾਵਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਟੀਮਾਂ ਵੱਲੋਂ ਸੰਭਾਵਿਤ ਟਿੱਡੀ ਦਲ ਦੇ ਹਮਲੇ ਦੀ ਰੋਕਥਾਮ ਲਈ ਪਹਿਲਾ ਤੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੇਤਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਵਿਭਾਗਾਂ ਵੱਲੋਂ ਸਮੇਂ ਸਮੇਂ ਕਿਸਾਨਾਂ ਨੂੰ ਪਹਿਲਾ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਤਾਲਮੇਲ ਰੱਖ ਕੇ ਵਿਸ਼ੇਸ ਕਰਕੇ ਬਾਰਡਰ ਏਰੀਏ ਦੇ ਪਿੰਡਾਂ ’ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਭਾਵਿਤ ਟਿੱਡੀ ਦਲ ਦੀ ਸਮੱਸਿਆ ਲਈ ਲੋੜੀਂਦੇ ਸਪਰੇਅ ਪੰਪ, ਕੀਟਨਾਸ਼ਕ ਮੌਜੂਦ ਹੈ, ਅਤੇ ਹੋਰ ਜ਼ਿਆਦਾ ਵੱਡੀ ਮਾਤਰਾ ’ਚ ਦੂਰ ਤੱਕ ਪਹੰੁਚ ਕਰਨ ਵਾਲੇ ਸਪਰੇਅ ਪੰਪਾਂ ਅਤੇ ਹੋਰ ਸਮੱਗਰੀ ਲਈ ਸਰਕਾਰ ਨੂੰ ਲਿਖਤੀ ਭੇਜਿਆ ਗਿਆ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕੰਵਰਜੀਤ ਸਿੰਘ ਵੀ ਮੌਜੂਦ ਸਨ।

Listen Live

Subscription Radio Punjab Today

Our Facebook

Social Counter

  • 16144 posts
  • 0 comments
  • 0 fans

Log In