Menu

ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪਹਿਲਾ ਤੋਂ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼

ਫ਼ਾਜ਼ਿਲਕਾ, 4 ਜੂਨ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਗਾਊ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪਹਿਲਾ ਤੋਂ ਪ੍ਰਬੰਧ ਮੁਕੰਮਲ ਰੱਖਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹੜ੍ਹ ਕਾਰਣ ਜ਼ਿਲ੍ਹੇ ਦੇ ਜਿਹੜੇ ਪਿੰਡਾਂ ਨੂੰ ਜ਼ਿਆਦਾ ਨੁਕਸਾਨ ਜਾਂ ਸਮੱਸਿਆ ਪੇਸ਼ ਆ ਸਕਦੀ ਹੈ, ਉਨ੍ਹਾਂ ਦਾ ਸਬੰਧਤ ਅਧਿਕਾਰੀ ਆਪਦੇ ਪੱਧਰ ’ਤੇ ਨਿਰੀਖਣ ਕਰਕੇ ਹਰੇਕ ਕੰਮ ਦੀ ਪਹਿਲਾ ਤੋਂ ਯੋਜਨਾਬੰਦੀ ਬਣਾ ਲੈਣ। ਉਨ੍ਹਾਂ ਕਿਹਾ ਕਿ ਅਜਿਹੀ ਨਾਜੁਕ ਸਥਿਤੀਆਂ ਨਾਲ ਨਿਪਟਣ ਲਈ ਕੀਤੀ ਅਣਗਹਿਲੀ ਜਾਂ ਲਾਪਰਵਾਹੀ ਬਰਦਾਸ਼ਤ ਨਹੀ ਹੋਵੇਗੀ।
ਸ. ਸੰਧੂ ਨੇ ਕਿਹਾ ਕਿ ਹਰੇਕ ਅਧਿਕਾਰੀ ਆਪਣੇ-ਆਪਣੇ ਵਿਭਾਗ ਵਿਖੇ ਕੰਟਰੋਲ ਰੂਮ ਦੀ ਸਥਾਪਨਾ ਕਰਨ ਅਤੇ ਹੈਲਪਲਾਈਨ ਨੰਬਰ 24 ਘੰਟੇ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸ਼ਤੀਆਂ, ਇੰਜਨ, ਮੋਟਰ ਬੋਟਸ, ਚੱਪੂ, ਲਾਇਫ ਜਾਕੇਟ, ਤੰਬੂ ਅਤੇ ਹੋਰ ਸਮਾਨ ਦੀ ਨਿਜੀ ਤੌਰ ’ਤੇ ਪੜਤਾਲ ਕਰ ਲਈ ਜਾਵੇ। ਉਨ੍ਹਾਂ ਡਰੇਨਾਂ/ਨਹਿਰਾਂ ਦੀ ਸਾਫ-ਸਫਾਈ, ਰਾਹਤ ਕੇਂਦਰ ਦੀ ਸਥਾਪਨਾ, ਰਾਹਤ ਕੈਂਪਾਂ ਵਿਚ ਰਾਸ਼ਨ ਦਾ ਪ੍ਰਬੰਧ, ਪੀਣ ਵਾਲੇ ਪਾਣੀ, ਹੜ੍ਹਾਂ ਦੌਰਾਨ ਵਰਤੋਂ ਲਈ ਤਰਪਾਲਾ, ਪੋਲੀਥੀਨ ਕਵਰਾਂ, ਖਾਲੀ ਗੱਟਿਆਂ, ਡਾਕਟਰੀ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਚਾਰੇ ਤੇ ਦਵਾਈਆਂ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ ਠੀਕ ਰੱਖਣ, ਖਾਲੀ ਟਿਊਬਾਂ, ਬਿਜਲੀ ਦੀ ਨਿਰਵਿਘਨ ਸਪਲਾਈ, ਵਾਹਨਾਂ, ਤੈਰਾਕ ਆਦਿ ਦਾ ਜਾਇਜ਼ ਲਿਆ ਅਤੇ ਹਰੇਕ ਸਮੱਗਰੀ ਨੂੰ ਚਾਲੂ ਹਾਲਤ ’ਚ ਰੱਖਣ ਲਈ ਹਦਾਇਤਾਂ ਜਾਰੀ ਕੀਤੀਆ।
ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਬਾਰੇ 25 ਜੂਨ 2020 ਨੂੰ ਮੁੜ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਅਤੇ ਸਬੰਧਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਸਬੰਧੀ ਹਰੇਕ ਅਧਿਕਾਰੀ ਲਿਖਤੀ ਰੂਪ ਵਿਚ ਰਿਪੋਰਟ ਨਾਲ ਲੈ ਕੇ ਆਉਣਾ ਯਕੀਨੀ ਬਣਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਆਰ.ਪੀ ਸਿੰਘ, ਐਸ.ਡੀ.ਐਮ. ਫਾਜ਼ਿਲਕਾ ਕੇਸ਼ਵ ਗੋਇਲ, ਐਸ.ਡੀ.ਐਮ. ਜਲਾਲਾਬਾਦ ਸੁਭਾਸ਼ ਖੱਟਕ, ਐਸ.ਡੀ.ਐਮ. ਅਬੋਹਰ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ, ਸਿਵਲ ਸਰਜਨ ਚੰਦਰ ਮੋਹਨ ਕਟਾਰੀਆ, ਮੁਖ ਖੇਤੀਬਾੜੀ ਅਫਸਰ ਮਨਜੀਤ ਸਿੰਘ, ਕਾਰਜ ਸਾਧਕ ਅਫਸਰ ਰਜਨੀਸ਼ ਕੁਮਾਰ, ਡੀ.ਐਸ.ਪੀ. ਅਸ਼ੋਕ ਕੁਮਾਰ, ਕਾਰਜ਼ਕਾਰੀ ਇੰਜੀਨੀਅਰ ਜਲ ਸਪਲਾਈ ਚੰਦਰ ਅਗਰਵਾਲ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans