Menu

ਫਿਰੋਜਪੁਰ ਚ ਹੁਣ ਤੱਕ 3665 ਲੋਕਾਂ ਦੀ ਹੋਈ ਸਕਰੀਨਿੰਗ, 90 ਫੀਸਦੀ ਤੋਂ ਵੱਧ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ

ਫਿਰੋਜਪੁਰ,  4 ਜੂਨ  (ਗੁਰਦਰਸ਼ਨ ਸਿੰਘ ਸੰਧੂ ) – ਡਿਪਟੀ ਕਮਿਸ਼ਨਰ  ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਲਈ ਲਏ ਗਏ ਸੈਂਪਲਾਂ ਵਿਚੋਂ ਹੁਣ ਤੱਕ 90 ਫੀਸਦੀ ਤੋਂ ਵੱਧ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜੋ ਕਿ  ਫਿਰੋਜ਼ਪੁਰ ਜ਼ਿਲ੍ਹੇ ਲਈ ਇਹ ਇੱਕ ਚੰਗੀ ਖਬਰ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਰੱਖਣ ਅਤੇ ਇਸ ਬਿਮਾਰੀ ਤੇ ਪੂਰੀ ਤਰ੍ਹਾਂ ਜਿੱਤ ਪਾਉਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨੀ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੇ ਜਿੱਤ ਪਾਉਣ ਦੇ ਮਕਸਦ ਅਤੇ ਲੋਕਾਂ ਨੂੰ ਇਸ ਸਬੰਧੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ  ਮਿਸ਼ਨ ਫਤਿਹ ਵੀ ਚਲਾਇਆ ਗਿਆ ਹੈ ਜਿਸ ਨੂੰ ਸਫਲ ਬਣਾਉਣ ਲਈ ਸਾਡੇ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁਲ 3665 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ,  ਜਿਨ੍ਹਾਂ ਨੂੰ ਕੋਰੋਨਾ ਟੇਸਟ ਲਈ ਲੈਬੋਰੇਟਰੀ ਵਿੱਚ ਭੇਜਿਆ ਗਿਆ ਸੀ ।  ਇਸ ਵਿੱਚੋਂ ਕੁਲ 3330 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ।   ਉਨ੍ਹਾਂ ਦੱਸਿਆ ਕਿ ਹੁਣ ਲੈਬੋਰੇਟਰੀਜ ਦੇ ਕੋਲ 176 ਸੈੰਪਲਾਂ ਦੀ ਟੇਸਟ ਰਿਪੋਰਟ ਪੇਂਡਿੰਗ ਪਈ ਹੋਈ ਹੈ,  ਜਿਨ੍ਹਾਂ ਦੀ ਰਿਪੋਰਟ ਵੀ ਜਲਦੀ ਹਾਸਲ ਹੋ ਜਾਵੇਗੀ।  ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਕੁਲ 43 ਕੋਰੋਨਾ ਪਾਜਿਟਿਵ ਮਰੀਜ ਰਿਪੋਰਟ ਹੋਏ ਸਨ,  ਜੋ ਕਿ ਠੀਕ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੇਸ਼ਕ ਸਾਡੇ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਪੋਜ਼ਿਟਿਵ ਮਰੀਜ ਨਹੀਂ ਹੈ ਪਰ ਖਤਰਾ ਹਜੇ ਟੱਲਿਆ ਨਹੀਂ ਹੈ ਇਸ ਲਈ ਸਾਨੂੰ  ਸੋਸ਼ਲ ਡਿਸਟੈਂਸਿੰਗ, ਮਾਸਕ ਪਾਉਣ ਅਤੇ ਬੇਵਜਹ ਘਰੋਂ ਬਾਹਰ ਨਾ ਨਿਕਲ ਆਦਿ ਨਿਯਮਾਂ ਦੀ ਪਾਲਨਾ ਕਰਨ ਦੀ ਸਖਤ ਲੋੜ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans