Menu

ਕੇਂਦਰ ਸਰਕਾਰ ਨੇ 2021 ਤੱਕ ਸਾਰੀਆਂ ਨਵੀਆਂ ਯੋਜਨਾਵਾਂ ‘ਤੇ ਲਾਈ ਰੋਕ

ਨਵੀਂ ਦਿੱਲੀ, 5 ਜੂਨ – ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਏ ਗਏ ਲਾਕਡਾਊਨ ਨੇ ਦੇਸ਼ ਦੀ ਅਰਥਵਿਵਸਥਾ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਇਸਦੇ ਬਾਵਜੂਦ ਸਰਕਾਰ ਨੇ ਗਰੀਬਾਂ ਅਤੇ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ 20 ਲੱਖ ਕਰੋੜ ਰੁਪਏ ਦੇ ਆਤਮਨਿਰਭਰ ਆਰਥਕ ਪੈਕੇਜ ਦਾ ਐਲਾਨ ਕੀਤਾ ਹੈ। ਤਾਜ਼ਾ ਖ਼ਬਰ ਹੈ ਕਿ ਕੇਂਦਰੀ ਵਿੱਤ ਮੰਤਰਾਲਾ ਨੇ ਅਗਲੇ 9 ਮਹੀਨੇ ਭਾਵ ਮਾਰਚ 2021 ਤਕ ਕਿਸੇ ਵੀ ਨਵੀਂ ਯੋਜਨਾ ‘ਤੇ ਰੋਕ ਲਾ ਦਿੱਤੀ ਹੈ। ਭਾਵ ਮੋਦੀ ਸਰਕਾਰ ਦਾ ਕੋਈ ਵੀ ਵਿਭਾਗ ਨਵੀਂ ਯੋਜਨਾ ਲੈ ਕੇ ਨਹੀਂ ਆ ਸਕੇਗਾ। ਚੰਗੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਤੇ ਆਤਮਨਿਰਭਰ ਭਾਰਤ ਮੁਹਿੰਮ ਤਹਿਤ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਜਾਰੀ ਰਹਿਣਗੀਆਂ।

ਮੀਡੀਆ ਰਿਪੋਰਟ ਮੁਤਾਬਕ ਵੱਡੇ ਆਰਥਕ ਪੈਕੇਜ ਦਾ ਐਲਾਨ ਕਰਨ ਤੋਂ ਬਾਅਦ ਹੁਣ ਸਰਕਾਰ ਹੋਰ ਜ਼ਿਆਦਾ ਖ਼ਰਚ ਕਰਨ ਦੀ ਸਥਿਤੀ ਵਿਚ ਨਹੀਂ ਹੈ। ਇਹੀ ਕਾਰਨ ਹੈ ਕਿ ਵਿੱਤ ਮੰਤਰਾਲਾ ਨੇ ਇਹ ਫ਼ੈਸਲਾ ਲਿਆ ਹੈ। ਸਰਕਾਰ ਨੇ ਵਿਭਾਗਾਂ ਲਈ ਜਾਰੀ ਆਦੇਸ਼ਾਂ ਵਿਚ ਸਾਫ਼ ਕਿਹਾ ਹੈ ਕਿ ਕੋਈ ਵੀ ਮੰਤਰਾਲਾ ਨਵੀਂ ਯੋਜਨਾ ਦੀ ਸ਼ੁਰੂਆਤ ਨਾ ਕਰੇ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਤੇ ਆਤਮ ਨਿਰਭਰ ਭਾਰਤ ਮੁਹਿੰਮ ਤਹਿਤ ਚੱਲ ਰਹੀਆਂ ਯੋਜਨਾਵਾਂ ‘ਤੇ ਹੀ ਧਿਆਨ ਕੇਂਦਰਿਤ ਕੀਤਾ ਜਾਵੇ।

ਇਸ ਸਬੰਧ ਵਿਚ ਵਿੱਤ ਮੰਤਰਾਲਾ ਨੇ 4 ਜੂਨ ਨੂੰ ਇਕ ਆਦੇਸ਼ ਜਾਰੀ ਕੀਤਾ ਹੈ। ਇਸ ਵਿਚ ਲਿਖਿਆ ਹੈ ਕਿ ਦੇਸ਼ ਅਜੇ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਵਿੱਤੀ ਕਮੇਟੀ ਦੇ ਪ੍ਰਸਤਾਵਾਂ ਸਣੇ ਵਿੱਤੀ ਸਾਲ 2020-21 ਵਿਚ ਪਹਿਲਾਂ ਤੋਂ ਹੀ ਮਨਜ਼ੂਰ ਜਾਂ ਚਾਲੂ ਯੋਜਨਾਵਾਂ ਇਕ ਸਾਲ ਤਕ ਮੁਲਤਵੀ ਰਹਿਣਗੀਆਂ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans