Menu

ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਹਟਾਉਣ ਦੇ ਕਾਰਨ ਅਮਰੀਕਾ ਦੀ ਸੰਘੀ ਅਦਾਲਤ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮੁਕੱਦਮਾ ਦਾਇਰ

ਅਮਰੀਕਾ, 6 ਜੂਨ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਜੌਰਜ ਫਲਾਈਡ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਮਗਰੋਂ ਦੁਨੀਆ ਭਰ ਵਿਚ ਲੋਕ ਪ੍ਰਦਰਸ਼ਨ ਕਰ ਰਹੇ ਹਨ। ਉੱਧਰ ਅਮਰੀਕੀ ਰਾਸ਼ਟਰਪਤੀ ਦਫਤਰ ‘ਵ੍ਹਾਈਟ ਹਾਊਸ’ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਹਟਾਉਣ ਦੇ ਕਾਰਨ ਅਮਰੀਕਾ ਦੀ ਸੰਘੀ ਅਦਾਲਤ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮੁਕੱਦਮਾ ਦਾਇਰ ਕੀਤਾ ਗਿਆ ਹੈ।

 ਵਾਸ਼ਿੰਗਟਨ ਪੋਸਟ ਦੀ ਰਿਪੋਰਟ ਦੇ ਮੁਤਾਬਕ ‘ਅਮੇਰਿਕਨ ਸਿਵਲ ਲਿਬਰਟੀਜ਼ ਯੂਨੀਅਨ’ (ACLU) ਅਤੇ ‘ਬਲੈਕ ਲਾਈਵਸ ਮੈਟਰ’ ਨੇ ਰਾਸ਼ਟਰਪਤੀ ਟਰੰਪ ਅਤੇ ਉਸ ਦੇ ਅਧਿਕਾਰੀਆਂ ‘ਤੇ ‘ਬਿਨਾਂ ਕਿਸੇ ਉਕਸਾਵੇ ਦੇ ਅਪਰਾਧਿਕ ਹਮਲੇ’ ਦਾ ਦੋਸ਼ ਲਗਾਇਆ ਹੈ। ACLU ਦੇ ਮੁਤਾਬਕ,”ਪੁਲਸ ਨੇ ਪ੍ਰਦਰਸ਼ਨਕਾਰੀਆਂ ਦੀ ਭੀੜ ‘ਤੇ ਤਾਲਮੇਲ ਹਮਲੇ ਦੇ ਅਧੀਨ ਰਸਾਇਣਿਕ ਪਦਾਰਥ, ਰਬੜ ਦੀਆਂ ਗੋਲੀਆਂ ਅਤੇ ਕਈ ਰਾਊਂਡ ਧੁਨੀ ਤੋਪਾਂ ਦੀ ਵਰਤੋਂ ਕੀਤੀ।” ACLU ਦੇ ਕਾਨੂੰਨੀ ਨਿਦੇਸ਼ਕ ਸਕੌਟ ਮਿਸ਼ੇਲਮੈਨ ਨੇ ਕਿਹਾ,”ਰਾਸ਼ਟਰਪਤੀ ਦੇ ਪ੍ਰਦਰਸ਼ਨਕਾਰੀਆਂ ‘ਤੇ ਵਿਚਾਰਧਾਰਕ ਮਤਭੇਦ ਦੇ ਕਾਰਨ ਸ਼ਰੇਆਮ ਅਪਰਾਧਿਕ ਹਮਲੇ ਨੇ ਸਾਡੇ ਦੇਸ਼ ਦੇ ਸੰਵਿਧਾਨਕ ਮੁੱਲਾਂ ਦੀ ਨੀਂਹ ਨੂੰ ਹਿਲਾ ਦਿੱਤਾ ਹੈ। ਗੌਰਤਲਬ ਹੈ ਕਿ ਅਮਰੀਕਾ ਵਿਚ ਅਫਰੀਕੀ-ਅਮਰੀਕੀ ਜੌਰਜ ਫਲਾਈਡ ਦੀ ਪੁਲਸ ਹਿਰਾਸਤ ਵਿਚ ਮੌਤ ਦੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਮਵਾਰ ਨੂੰ ਪ੍ਰਦਰਸ਼ਨਕਾਰੀ ਵ੍ਹਾਈਟ ਹਾਊਸ ਦੇ ਕਾਫੀ ਕਰੀਬ ਪਹੁੰਚ ਗਏ ਸਨ। ਉਹਨਾਂ ਨੂੰ ਖਦੇੜਨ ਲਈ ਸੁਰੱਖਿਆ ਬਲਾਂ ਨੇ ਵੀ ਟਰੰਪ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਫਲਾਈਡ ਦੀ ਮੌਤ ਦੇ ਬਾਅਦ ਹਜ਼ਾਰਾਂ ਪ੍ਰਦਰਸ਼ਨਕਾਰੀ ਪਿਛਲੇ 2 ਹਫਤਿਆਂ ਤੋਂ ਅਮਰੀਕਾ ਵਿਚ ਪ੍ਰਦਰਸ਼ਨ ਕਰ ਰਹੇ ਹਨ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39886 posts
  • 0 comments
  • 0 fans