Menu

ਨਿਊਯਾਰਕ ਵਿੱਚ ਪੁਲਿਸ ਨੇ ਮਾਰਿਆ ਧੱਕਾ, ਬਜ਼ੁਰਗ ਦੇ ਲੱਗੀ ਸਿਰ ਵਿੱਚ ਸੱਟ

ਨਿਊਯਾਰਕ, 6 ਜੂਨ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿਚ ਜੌਰਜ ਫਲਾਈਡ ਦੀ ਮੌਤ ਦੇ ਬਾਅਦ ਜਾਰੀ ਵਿਰੋਧ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸ ਦੌਰਾਨ ਅਮਰੀਕੀ ਪੁਲਸ ਦਾ ਇਕ ਹੋਰ ਬੇਰਹਿਮ ਰਵੱਈਆ ਸਾਹਮਣੇ ਆਇਆ ਹੈ। ਨਿਊਯਾਰਕ ਪੁਲਸ ਨੇ ਇਕ ਨਿਹੱਥੇ ਬਜ਼ੁਰਗ ਪ੍ਰਦਰਸ਼ਨਕਾਰੀ ਨੂੰ ਧੱਕਾ ਮਾਰਿਆ, ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਪਿਆ। ਜ਼ਮੀਨ ‘ਤੇ ਡਿੱਗਣ ਕਾਰਨ ਬਜ਼ੁਰਗ ਪ੍ਰਦਰਸ਼ਨਕਾਰੀ ਦਾ ਸਿਰ ਪਾਟ ਗਿਆ ਅਤੇ ਉਹ ਬੇਹੋਸ਼ ਹੋ ਗਿਆ। ਬਜ਼ੁਰਗ ਦੇ ਸਿਰੋਂ ਖੂਨ ਨਿਕਲਦਾ ਵੇਖਣ ਦੇ ਬਾਅਦ ਵੀ ਪੁਲਸ ਕਰਮੀ ਉਸ ਦੀ ਮਦਦ ਲਈ ਨਹੀਂ ਰੁਕੇ।ਪ੍ਰਦਰਸ਼ਨਕਾਰੀ ਦੇ ਨਾਲ ਨਿਊਯਾਰਕ ਪੁਲਸ ਦੀ ਇਸ ਬੇਰਹਿਮੀ ਦਾ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ, ਉਪਰੰਤ ਇਸ ਘਟਨਾ ਦੇ ਦੋਵੇਂ ਦੋਸ਼ੀ ਪੁਲਸ ਕਰਮੀਆਂ ਨੂੰ ਪੁਲਸ ਕਮਿਸ਼ਨਰ ਨੇ ਮੁਅੱਤਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਸਥਿਰ ਹੈ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39874 posts
  • 0 comments
  • 0 fans