Menu

ਜੰਗਲਾਤ ਮੰਤਰੀ ਵੱਲੋਂ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ ‘ਚ ਤੇਜੀ ਲਿਆਉਣ ਦੇ ਆਦੇਸ਼

ਚੰਡੀਗੜ, 11 ਜੂਨ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਸੂਬੇ ਅੰਦਰ ਚਲ ਰਹੇ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ ‘ਚ ਤੇਜੀ ਲਿਆਉਣ ਅਤੇ ਕਾਰਜ ਨਿਰਧਾਰਤ ਸਮੇਂ-ਸੀਮਾ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨਾਂ ਇਹ ਪ੍ਰਗਟਾਵਾ ਅੱਜ ਇੱਥੇ ਸਕੱਤਰੇਤ ਵਿਖੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੌਮੀ ਸ਼ਾਹਰਾਹ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਪ੍ਰਾਜੈਕਟਾਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਕੀਤਾ।

ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰੁੱਖਾਂ ਨੂੰ ਛੇਤੀ ਕੱਟਣ ਦੀ ਜ਼ਰੂਰਤ ਵਾਲੇ ਪ੍ਰਾਜੈਕਟਾਂ ਦੇ ਮਾਮਲੇ ‘ਚ ਰੁੱਖਾਂ ਕਟਾਈ ਅਤੇ ਵੇਚਣ ਸਬੰਧੀ ਵੱਖਰੀ ਤਜਵੀਜ ਤਿਆਰ ਕਰਨ ਲਈ ਵੀ ਕਿਹਾ। ਉਨਾਂ ਨੇ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਤਹਿਤ ਕੱਟੇ ਜਾਣ ਵਾਲੇ ਰੁੱਖਾਂ ਨੂੰ ਵੇਚਣ ਅਤੇ ਰੁੱਖਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਸਬੰਧੀ ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੀਆਂ ਕੀਮਤਾਂ ਦੇ ਅੰਕੜੇ ਇਕੱਤਰ ਕਰਨ ਦੇ ਆਦੇਸ਼ ਵੀ ਦਿੱਤੇ।

ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ‘ਚ ਕੌਮੀ ਸ਼ਾਹਰਾਹ ਅਥਾਰਟੀ ਦੇ ਪੰਜ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨਾਂ ਵਿੱਚ ਅੰਮ੍ਰਿਤਸਰ ਤੋਂ ਖੇਮਕਰਨ, ਰਾਮਸਰ ਤੋਂ ਡੇਰਾ ਬਾਬਾ ਨਾਨਕ, ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿਸਤਾਨ ਸਰਹੱਦੀ ਕਾਰੀਡੋਰ, ਤਲਵੰਡੀ ਭਾਈ ਤੋਂ ਫਿਰੋਜਪੁਰ ਅਤੇ ਲੁਧਿਆਣਾ-ਤਲਵੰਡੀ ਮਾਰਗ ਆਦਿ ਸ਼ਾਮਲ ਹਨ। ਉਨਾਂ ਦੱਸਿਆ ਕਿ ਇਨਾਂ ਪ੍ਰਾਜੈਕਟਾਂ ਅਧੀਨ ਕੁੱਲ 23, 682 ਵਿੱਚੋਂ 20,038 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 3,644 ਰੁੱਖਾਂ ਦੀ ਕਟਾਈ ਵੀ ਜਲਦ ਮੁਕੰਮਲ ਹੋ ਜਾਵੇਗੀ।

ਜੰਗਲਾਤ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ‘ਚ ਲੋਕ ਨਿਰਮਾਣ ਵਿਭਾਗ ਦੇ ਅੱਠ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨਾਂ ਵਿੱਚ ਪੱਟੀ ਤੋਂ ਖੇਮਕਰਨ, ਪੱਟੀ ਤੋਂ ਤਰਨ ਤਾਰਨ, ਬਾਘਾ ਪੁਰਾਣਾ ਤੋਂ ਮੁਦਕੀ ਜਵਾਹਰ ਸਿੰਘ ਵਾਲਾ, ਮੋਗਾ ਤੋਂ ਮੱਖੂ ਮਾਰਗ, ਅਬੋਹਰ ਤੋਂ ਡੱਬਵਾਲੀ, ਹਰੀਕੇ ਤੋਂ ਖਹਿਰਾ, ਭਾਮਿਆਲ ਤੋਂ ਜਾਮਿਆਲ ਅਤੇ ਲੁਧਿਆਣਾ-ਫਿਰੋਜਪੁਰ ਮਾਰਗ ਆਦਿ ਪ੍ਰਗਤੀ ਅਧੀਨ ਹਨ। ਉਨਾਂ ਦੱਸਿਆ ਕਿ ਇਨਾਂ ਮਾਰਗਾਂ ਤਹਿਤ 21,244 ਵਿੱਚੋਂ 18,993 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 4,675 ਰੁੱਖਾਂ ਦੀ ਕਟਾਈ ਵੀ ਛੇਤੀ ਹੀ ਹੋ ਜਾਵੇਗੀ।

ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀਮਤੀ ਰਵਨੀਤ ਕੌਰ, ਵਿਸ਼ੇਸ਼ ਸਕੱਤਰ ਜੰਗਲਾਤ ਸ੍ਰੀ ਕਰਨੇਸ਼ ਸ਼ਰਮਾ, ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ, ਜੰਗਲਾਤ ਕਾਰਪੋਰੇਸ਼ਨ ਤੇ ਐਮ.ਡੀ. ਸ੍ਰੀ ਐਚ.ਐਸ. ਗਰੇਵਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans