Menu

ਮਿਸ਼ਨ ਫਤਿਹ: ਕੋਰੋਨਾ ’ਤੇ ਜਿੱਤ ਪ੍ਰਾਪਤ ਕਰਕੇ 65 ਸਾਲਾ ਮਹਿਲਾ ਘਰ ਪਰਤੀ

ਫਾਜ਼ਿਲਕਾ, 11 ਜੂਨ(ਸੁਰਿੰਦਰਜੀਤ ਸਿੰਘ) – ਜ਼ਿਲੇ ਵਿਚ ਇਕ ਕੋਵਿਡ 19 ਦੀ ਮਰੀਜ ਕੋਰੋਨਾ ’ਤੇ ਜਿੱਤ ਪ੍ਰਾਪਤ ਕਰਕੇ ਘਰ ਪਰਤੀ। ਹੁਣ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 4 ਰਹਿ ਗਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਨਾਲ ਸਬੰਧਤ 5122 ਨੈਗੇਟਿਵ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਜਦ ਕਿ 198 ਨਮੂਨਿਆਂ ਦੀ ਰਿਪੋਰਟ ਆਉਣੀ ਬਕਾਇਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਮਿਸ਼ਨ ਫਤਿਹ ਤਹਿਤ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਉਣ, ਵਾਰ ਵਾਰ ਹੱਥ ਧੋਣ ਅਤੇ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਦੇ ਨਿਯਮ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ।
ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਕੋਰੋਨਾ ’ਤੇ ਫਤਿਹ ਪਾ ਕੇ ਘਰ ਪਰਤੀ ਮਹਿਲਾ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ, 65 ਸਾਲਾ ਮਹਿਲਾ ਨੂੰ ਸਾਰੀਆਂ ਸਾਵਧਾਨੀਆਂ ਰੱਖਣ ਅਤੇ ਫਿਲਹਾਲ ਘਰ ਵਿਚ ਇਕਾਂਤਵਾਸ ਵਿਚ ਰਹਿਣ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਦੂਜੇ ਪਾਸੇ ਸਿਹਤ ਵਿਭਾਗ ਨੇ ਹੁਣ ਜ਼ਿਲਾ ਹਸਪਤਾਲ ਤੋਂ ਇਲਾਵਾ ਕਮਿਊਨਿਟੀ ਹੈਲਥ ਸੈਂਟਰਾਂ ਸੀਐਚਸੀ ਵਿਖੇ ਵੀ ਕਰੋਨਾ ਦੇ ਸੈਂਪਲ ਲੈਣੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਜਿਆਦਾ ਤੋਂ ਜਿਆਦਾ ਸੈਂਪਲ ਇੱਕਤਰ ਕੀਤੇ ਜਾ ਸਕਣ। ਜ਼ਿਲੇ ਵਿਚ ਇਸ ਸਮੇਂ ਰੋਜਾਨਾ ਔਸਤਨ 150 ਤੋਂ ਵਧੇਰੇ ਨਮੂਨੇ ਲੈਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਤਾਂ ਜੋ ਬਿਮਾਰੀ ਦੇ ਪਸਾਰ ਤੇ ਤੇਜੀ ਨਾਲ ਕੰਟਰੋਲ ਕੀਤਾ ਜਾ ਸਕੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans