Menu

ਮੋਦੀ ਸਰਕਾਰ ਫਸਲਾਂ ਦੇ ਸਮਰਥਨ ਮੁੱਲ ਨੂੰ ਖਤਮ ਕਰਕੇ ਖੇਤੀਬਾੜੀ ਅਤੇ ਕਿਸਾਨਾਂ ਦੇ ਉਜਾੜੇ ਦਾ ਰਾਹ ਪੱਧਰਾ ਕਰ ਰਹੀ ਹੈ -ਚੌਹਾਨ

ਮਾਨਸਾ, 12 ਜੂਨ –    ਮੋਦੀ ਸਰਕਾਰ ਲਗਾਤਾਰ ਲੋਕ ਵਿਰੋਧੀ ਨੀਤੀਆਂ ਰਾਹੀਂ ਜਨਤਕ ਖੇਤਰਾਂ ਨੂੰ ਖਤਮ ਕਰਨ ਵਲ ਤੁਰੀ ਹੋਈ ਹੈ ਅਤੇ ਮਾੜੇ ਅਰਥਚਾਰੇ ਦਾ ਵਾਸਤਾ ਪਾ ਕੇ, ਦੇਸ ਦਾ ਸਰਮਾਇਆ ਨਿੱਜੀ ਖੇਤਰ ,ਸਰਮਾਏਦਾਰ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਲੁਟਾਇਆ ਜਾ ਰਿਹਾ ਹੈ। ਹੁਣ ਫਸਲਾ ਦੇ ਸਮਰਥਨ ਮੁੱਲ ਨੂੰ ਖਤਮ ਕਰਕੇ ਕਿਸਾਨਾਂ ਦੀ ਫਸਲ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦੇ  ਨਾਂ ਹੇਠ ਖੇਤੀਬਾੜੀ ਅਤੇ ਕਿਸਾਨਾਂ ਦੇ ਉਜਾੜੇ ਦਾ ਰਾਹ ਪੱਧਰਾ ਕਰ ਰਹੀ ਹੈ। ਇਹਨਾਂ ਸਬਦਾ ਦਾ ਪ੍ਰਗਟਾਵਾ ਸੀ ਪੀ ਆਈ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਜ਼ਿਲਾ ਸਕੱਤਰ ਕਾਮਰੇਡ ਕ੍ਰਿਸਨ ਚੌਹਾਨ ਨੇ ਕੇਦਰੀ ਮੰਤਰੀ ਦੇ ਨਿਤਿਨ ਗਡਕਰੀ ਦੇ ਬਿਆਨ ਦੀ ਨਿਖੇਧੀ ਕਰਦਿਆਂ ਕੀਤਾ। ਸਾਥੀ ਚੌਹਾਨ ਨੇ ਕਿਹਾ ਕਿ ਖੇਤੀਬਾੜੀ ਦੇ ਖੇਤਰ ਵਿੱਚ ਗੰਭੀਰ ਸਮੱਸਿਆ ਦੇ ਹੱਲ ਲਈ ਲਈ ਸਬਸਿਡੀ ਦੇਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਅਮਲ ਵਿੱਚ ਲਾਗੂ  ਕਰਨ ਦੀ ਮੰਗ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਮਾੜੇ ਫੈਸਲਿਆਂ ਖਿਲਾਫ਼ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ  ਲਈ ਸੰਘਰਸ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ  ਸ਼ਹਿਰੀ ਸਕੱਤਰ ਰਤਨ ਭੋਲਾ, ਟਰੇਡ ਯੂਨੀਅਨ ਆਗੂ ਮਿੱਠੂ ਸਿੰਘ ਮੰਦਰ, ਕਿਸਾਨ ਆਗੂ ਦਲਜੀਤ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਆਰ ਐਸ ਐਸ ਅਤੇ ਭਾਜਪਾ ਤੇ ਦੇਸ਼ ਨੂੰ ਵੰਡਣ ਵੱਲ ਤੁਰੀ ਹੋਈ ਹੈ ਅਤੇ ਕੇਂਦਰ ਸਰਕਾਰ ਦੇ ਇਸ ਮਾੜੇ ਫੈਸਲੇ ਦੀ ਨਿਖੇਧੀ ਕੀਤੀ। ਇਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਸਹੁਲਤਾਂ ਬੰਦ ਹੋਣਗੀਆਂ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans