ਫਾਜ਼ਿਲਕਾ 12 ਜੂਨ(ਸੁਰਿੰਦਰਜੀਤ ਸਿੰਘ) – ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਮੋਹਨ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾ ’ਤੇ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਸੁਰਿੰਦਰ ਪਾਲ ਮੱਕੜ ਅਤੇ ਕੰਵਲਜੀਤ ਸਿੰਘ ਬਰਾੜ ਦੀ ਅਗਵਾਈ ’ਚ ਜ਼ਿਲੇ ਦੇ ਪਿੰਡ ਬਹਿਕ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਵਿਡ-19 ਦੀ ਸਾਵਧਾਨੀਆਂ ਤੇ ਬਚਾਅ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਕੈਂਪ ਦੌਰਾਨ ਮਲਟੀਪਰਪਜ ਹੈਲਥ ਵਰਕਰ ਬਨਵਾਰੀ ਲਾਲ ਨੇ ਹਾਜ਼ਰ ਲੋਕਾਂ ਨੂੰ ਮਲੇਰੀਆ ਬੁਖਾਰ ਸਬੰਧੀ ਜਾਣੂੰ ਕਰਵਾਇਆ। ਉਨਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਫੋਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਖੜੇ ਸਾਫ ਪਾਣੀ ’ਚ ਪੈਦਾ ਹੁੰਦਾ ਹੈ ਅਤੇ ਰਾਤ ਅਤੇ ਸਵੇਰ ਦੇ ਸਮੇਂ ਕੱਟਦਾ ਹੈ। ਮਲੇਰੀਆ ਬੁਖਾਰ ਦੇ ਲੱਛਣ ਜਿਵੇ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ ਬੁਖਾਰ ਅਤੇ ਸਿਰ ਦਰਦ ਹੋਣਾ, ਖੁਬਾਰ ਉਤਰਣ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣਾ, ਪਸੀਨਾ ਆਉਣਾ ਆਦਿ ਹਨ।
ਉਨਾਂ ਮਲੇਰੀਆ ਬੁਖਾਰ ਤੋਂ ਬਚਾਓ ਬਾਰੇ ਦੱਸਦਿਆ ਕਿਹਾ ਕਿ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆ ’ਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਅਤੇ ਟੋਇਆ ਨੂੰ ਮਿੱਟੀ ਦੇ ਨਾਲ ਭਰ ਦੇਣਾ ਚਾਹੀਦਾ ਹੈ। ਛੱਪੜਾ ’ਤੇ ਖੜੇ ਪਾਣੀ ਤੇ ਕਾਲੇ ਤੇਲ ਦਾ ਛਿੜਕਾਅ ਕਰਕੇ ਅਤੇ ਸਰੀਰ ਨੂੰ ਪੂਰੀ ਤਰਾਂ ਨਾਲ ਢੱਕ ਕੇ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆ ਕਰੀਮਾਂ, ਪੱਖੇ ਕੂਲਰਾਂ ਦੀ ਵਰਤੋਂ ਕੀਤੀ ਜਾਵੇ। ਬੁਖਾਰ ਹੋਣ ਦੀ ਸ਼ੂਰਤ ’ਚ ਆਪਣੇ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ’ਚ ਖੂਨ ਦੀ ਜਾਂਚ ਕਰਵਾਓ।
ਇਸ ਮੌਕੇ ਜਿਲਾ ਐਪੀਡੀਮਾਲੋਜਿਸਟ ਡਾ. ਅਨੀਤਾ ਕਟਾਰੀਆ ਅਤੇ ਪੀ.ਐਚ.ਸੀ ਡੱਬਵਾਲਾ ਕਲਾਂ ਦੇ ਐਸ.ਐਮ.ਓ ਡਾ. ਪੰਕਜ ਚੋਹਾਨ, ਮਲਟੀਪਰਪਜ ਹੈਲਥ ਵਰਕਰ (ਮੇਲ) ਮੋਹਿਤ ਗੁਪਤਾ, ਏਐਨਐਮਜ ਪਰਮਜੀਤ ਕੌਰ, ਕੁਮਾਰੀ ਅਮਨਦੀਪ, ਪਿੰਡ ਦੇ ਸਰਪੰਚ ਓਮ ਸਿੰਘ, ਮੈਂਬਰ ਓਮ ਸਿੰਘ, ਆਸ਼ਾ ਵਰਕਰ ਕਿ੍ਰਸ਼ਨਾ ਰਾਣੀ, ਸੁਰਿੰਦਰ ਕੌਰ, ਸ਼ਿਮਲਾ ਰਾਣੀ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।