Menu

ਮੁੱਢਲੀ ਕਾਤਾਰ ’ਚ ਸੇਵਾਵਾਂ ਨਿਭਾਉਣ ਵਾਲੇ ਵਿਭਾਗੀ ਅਧਿਕਾਰੀਆਂ  ਦੇ ਕਰੋਨਾ ਯੌਧੇ ਦੇ ਬੈਜ ਲਗਾਏ

 ਫਾਜਿਲਕਾ, 14 ਜੂਨ:-ਕੋਵਿਡ 19 ਦੇ ਸੰਕਟ ਦੌਰਾਨ ਮੁੱਢਲੀ ਕਾਤਾਰ ’ਚ ਤਨਦੇਹੀ ਅਤੇ ਇਮਾਨਦਾਰੀ ਨਾਲ ਜ਼ਿਲਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ਸਰਕਾਰ ਦੀਆਂ ਯੋਜਨਾਵਾਂ ਅਤੇ ਹਦਾਇਤਾਂ ਲੋਕਾਂ ਤੱਕ ਪਹੰੁਚਾਉਣ ਲਈ ਮੀਡੀਆ ਨੇ ਅਹਿਮ ਭੂਮਿਕਾ ਨਿਭਾਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਕੀਤਾ। ਸ੍ਰ .ਸੰਧੂ ਨੇ ਮੀਡੀਆ ਦੀ ਕੋਵਿਡ 19 ਦੌਰਾਨ ਨਿਭਾਈ ਡਿਊਟੀ ਤੋਂ ਪ੍ਰਭਾਵਿਤ ਹੋ ਕੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਵਿਖੇ ਮਿਸ਼ਨ ਫ਼ਤਹਿ ਮੁਹਿੰਮ ਦਾ ਆਗਾਜ਼ ਕਰਨ  ਵੇਲੇ ਪਹੰੁਚੇ  ਮੀਡੀਆ ਕਰਮੀਆਂ ਨੰੂ ਕਰੋਨਾ ਯੌਧੇ ਵੱਜੋਂ ਬੈਜ ਲਗਾ ਕੇ ਸਨਮਾਨਿਤ ਕੀਤਾ।
ਸ੍ਰ. ਸੰਧੂ ਨੇ ਕਿਹਾ ਕਿ ਮੀਡੀਆ ਦੀ ਸਮਾਜ ਅੰਦਰ ਵਿਲੱਖਣ ਪਹਿਚਾਣ ਹੈ, ਜਿਨਾਂ ਰਾਹੀ ਸਾਨੂੰ ਦੇਸ਼ ਵਿਦੇਸ਼ ਅਤੇ ਸਮਾਜ ਅੰਦਰ ਚਲ ਰਹੀਆਂ ਗਤਿਵਿਧੀਆਂ  ਦਾ ਸਮੇਂ ਸਮੇਂ ਜਾਣਕਾਰੀ ਮਿਲਦੀ ਹੈ। ਉਨਾਂ ਕਿਹਾ ਕਿ ਸਮੇਂ ਸਮੇਂ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ 19 ਦੀਆਂ ਹਦਾਇਤਾਂ ਨਿਯਮਾਂ ਦੀ ਪਾਲਣਾ ਕਰਨਾ ਤੇ ਗਰੀਬਾਂ ਪ੍ਰਤੀ ਆਪਣਾ ਫਰਜ਼ ਨਿਭਾ ਕੇ ਸੂਬਾ ਸਰਕਾਰ ਨੂੰ ਸਹਿਯੋਗ ਦੇਣਾ ਹੀ ਮਿਸ਼ਨ ਫ਼ਤਿਹ ਹੈ, ਜਿਸਦੇ ਲਈ ਮੀਡੀਆ ਦਾ ਰੋਲ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਹੱਥਾਂ ਦੀ ਸਫ਼ਾਈ, ਸ਼ੋਸ਼ਲ ਡਿਸਟੈਂਸ, ਬਾਹਰ ਜਾਣ ਵੇਲੇ ਮੂੰਹ ’ਤੇ ਮਾਸਕ ਪਾਉਣਾ ਚਾਹੀਦਾ ਹੈ, ਤਾਂ ਜੋ ਕਰੋਨਾ ਨੰੂ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਤੋਂ ਪਹਿਲਾ ਸ੍ਰੀ ਸੁਭਾਸ਼ ਖੱਟਕ ਐਸ.ਡੀ.ਐਮ. ਜਲਾਲਾਬਾਦ, ਸ੍ਰੀ ਕੇਸ਼ਵ ਗੋਇਲ ਐਸ.ਡੀ.ਐਮ. ਫਾਜ਼ਿਲਕਾ, ਸ੍ਰੀ ਕੰਵਰਜੀਤ ਸਿੰਘ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੂੰ ਕਰੋਨਾ ਯੋਧੇ ਦੇ ਤੌਰ ਤੇ ਬੈਜ ਲਗਾਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਸੰਧੂ ਨੇ ਐਸ.ਡੀ.ਐਮਜ਼ ਅਤੇ ਹੋਰਨਾਂ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਵੀ ਡਿਪਟੀ ਕਮਿਸ਼ਨਰ ਸ. ਸੰਧੂ ਵੱਲੋਂ ਬੈਜ ਲਗਾ ਕੇ ਭਵਿੱਖ ਅੰਦਰ ਹੋਰ ਵਧੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans