Menu

ਕਾਂਗਰਸ ਸਰਕਾਰ ਵੱਲੋਂ ਪੀ ਪੀ ਪੀ ਮਾਡਲ ਤਹਿਤ ਵਿਰਾਸਤੀ ਯਾਦਗਾਰਾਂ ਪ੍ਰਾਈਵੇਟ ਹੱਥਾਂ ‘ਚ ਦੇਣ ਦੇ ਫੈਸਲੇ ਦਾ ਅਕਾਲੀ ਦਲ ਵੱਲੋਂ ਜ਼ੋਰਦਾਰ ਵਿਰੋਧ

ਚੰਡੀਗੜ, 18 ਜੂਨ – ਕਾਂਗਰਸ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਤੇ ਛੋਟਾ ਤੇ ਵੱਡਾ ਘੱਲੂਘਾਰਾ ਸਮੇਤ ਵਿਰਾਸਤੀ ਯਾਦਗਾਰਾਂ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ ਪੀ ਪੀ) ਮਾਡਲ ਤਹਿਤ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦੇ ਫੈਸਲੇ ਦੀ ਸ਼੍ਰੋਮਣੀ ਅਕਾਲੀ ਦਲ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਸਰਕਟ ਹਾਊਸਾਂ ਦੀ ਤੁਲਨਾ ਵਿਰਾਸਤੀ ਯਾਦਗਾਰਾਂ ਨਾਲ ਕੀਤੀ  ਹੈ ਤੇ ਇਹਨਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ ਤਾਂ ਕਿ ਇਹਨਾਂ ਦੀ ਸੰਭਾਲ ‘ਤੇ ਸਰਕਾਰ ਨੂੰ ਪੈਸਾ ਨਾ ਖਰਚਣਾ ਪਵੇ। ਉਹਨਾਂ ਕਿਹਾ ਕਿ ਤੁਸੀਂ ਸਰਕਟ ਹਾਊਸਾਂ ਦਾ ਵਪਾਰੀਕਰਨ ਕਰ ਸਕਦੇ ਹੋ ਪਰ  ਵਿਰਾਸਤੀ ਯਾਦਗਾਰਾਂ ਦਾ ਨਹੀਂ ਕਰ ਸਕਦੇ। ਇਹ ਫੈਸਲਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੇ ਖਿਲਾਫ ਹੈ ਤੇ ਇਸਨੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ ਤੇ ਇਹ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਡਾ. ਚੀਮਾ ਨੇ ਕਿਹਾ ਕਿ ਸੂਬੇ ਵਿਚ ਵਿਰਾਸਤ ਦੀ ਸੰਭਾਲ ਕਰਨਾ ਸਰਕਾਰੀ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵੇਲੇ ਇਹਨਾਂ ਯਾਦਗਾਰਾਂ ਨੂੰ ਬਣਾਉਣ ਲਈ ਸੈਂਕੜੇ ਕਰੋੜ ਰੁਪਏ ਖਰਚ ਕੀਤੇ ਗਏ ਸਨ। ਉਹਨਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਇਹਨਾਂ ਦੀ ਸੰਭਾਲ ਵੀ ਕਰਨ ਲਈ ਤਿਆਰ ਨਹੀਂ ਹੈ ਤੇ ਇਹਨਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣਾ ਚਾਹੁੰਦੀ ਹੈ ਤਾਂ ਜੋ ਉਹ ਖੁਲ•ੀ ਲੁੱਟ ਕਰ ਸਕਣ। ਉਹਨਾਂ ਕਿਹਾ ਕਿ ਅਕਾਲੀ ਦਲ ਅਜਿਹਾ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਇਹਨਾਂ ਯਾਦਗਾਰਾਂ, ਜੋ ਕਿ ਦੁਨੀਆਂ ਭਰ ਦੇ ਸਿੱਖਾਂ ਲਈ ਵਿਸ਼ੇਸ਼ ਇਤਿਹਾਸਕ ਮਹੱਤਤਾ ਰੱਖਣ ਵਾਲੀਆਂ ਘਟਨਾਵਾਂ ਨਾਲ ਜੁੜੀਆਂ ਹਨ, ਦੀ ਪਵਿੱਤਰਤਾ ਦਾ ਸਨਮਾਨ ਕੀਤਾ ਜਾਣਾ ਚਾਹੀਦਾਹ ੈ। ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇਣ ਤੇ ਇਹ ਫੈਸਲਾ ਰੱਦ ਕਰਵਾਉਣਾ  ਯਕੀਨੀ ਬਣਾਉਣ।
ਅਕਾਲੀ ਆਗੂ ਨੇ ਕਿਹਾ ਕਿ  ਅਜਿਹਾ ਪਹਿਲੀ ਵਾਰ ਨਹੀਂ ਹੋ ਰਿਹਾ ਕਿ ਕਾਂਗਰ ਸਰਕਾਰ ਨੇ ਵਿਰਾਸਤੀ ਯਾਦਗਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੰਜਣ ਦੀ ਕੋਸ਼ਿਸ਼ ਕੀਤੀ ਹੋਵੇ। ਇਸ ਤੋਂ ਪਹਿਲਾਂ ਸਾਬਕਾ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ  ਨੇ ਵੀ ਵਿਰਾਸਤ ਏ ਖਾਲਸਾ ਨੂੰ ਚਿੱਟਾ ਹਾਥੀ ਦੱਸਿਆ ਸੀ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਭਵਿੱਖੀ ਪੀੜੀਆਂ ਵਾਸਤੇ ਇਹਨਾਂ ਵਿਰਾਸਤੀ ਯਾਦਗਾਰਾਂ ਨੂੰ ਸੰਭਾਲਣਾ ਉਸਦੀ ਸਮਾਜਿਕ ਤੇ ਨੈਤਿਕ ਜ਼ਿੰਮੇਵਾਰੀ ਹੈ ਤੇ ਜੇਕਰ ਉਹਨਾਂ ਨੇ ਇਹ ਜ਼ਿੰੇਮਵਾਰੀ ਨਾ ਨਿਭਾਈ ਤਾਂ ਇਹ ਪੀੜੀਆਂ ਕਦੇ ਇਸਨੂੰ ਮੁਆਫ ਨਹੀਂ ਕਰਨਗੀਆਂ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…