ਪੰਜਾਬ ਰਕਾਰ ਨੇ ਪੂਨਮ ਕਾਂਗੜਾ ਨੂੰ ਐੱਸ.ਸੀ ਕਮਿਸ਼ਨ ਤੋਂ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਿਸ ਦੀ ਪ੍ਰਵਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਹੈ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੂਨਮ ਕਾਂਗੜਾ ਖ਼ਿਲਾਫ਼ ਜਾਂਚ ਦੇ ਵੀ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੂਨਮ ਕਾਂਗੜਾ ਨੂੰ ਬੀਤੇ ਦਿਨੀਂ ਸੰਗਰੂਰ ਪੁਲਿਸ ਨੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ‘ਚ ਪਤੀ ਸਮੇਤ ਗ੍ਰਿਫ਼ਤਾਰ ਕੀਤਾ ਸੀ।