Menu

ਕੌਮਾਂਤਰੀ ਗੱਤਕਾ ਦਿਵਸ ਮੌਕੇ ਜੰਗਜੂ ਕਲਾ ਗੱਤਕੇ ਦਾ ਪ੍ਰਦਰਸ਼ਨ

ਮੁਹਾਲੀ 21 ਜੂਨ  ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮਾਂਤਰੀ ਗੱਤਕਾ ਦਿਵਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਗੱਤਕੇਬਾਜਾਂ ਨੇ ਸਿੱਖ ਵਿਰਾਸਤ ਦੀ ਜੰਗਜੂ ਕਲਾ ਗੱਤਕੇ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਗੁਰਦਵਾਰਾ ਬਾਬੇ ਕੇ ਵਿਖੇ ਕੀਤਾ।

ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ ਅਤੇ ਕੋਚ ਯੋਗਰਾਜ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਗੱਤਕੇਬਾਜਾਂ ਨੇ ਇਹ ਦਿਵਸ ਮਨਾਇਆ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੀਆਂ ਵੱਖ ਵੱਖ ਇਕਾਈਆਂ ਵੱਲੋਂ ਇਸ ਗੱਤਕਾ ਦਿਵਸ ਮੌਕੇ ਵਿਰਾਸਤੀ ਗੱਤਕਾ ਖੇਡ ਕੇ ਸ਼ਾਨਦਾਰ ਪ੍ਰਦਰਸ਼ਨ ਕੀਤੇ ਗਏ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਤ ਬਾਬਾ ਕਪੂਰ ਸਿੰਘ ਸਨੇਰਾਂ ਵਾਲਿਆਂ ਨੇ ਗੱਤਕਾ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਗੱਤਕੇ ਦੇ ਇਤਿਹਾਸ ਅਤੇ ਇਸ ਕਲਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਨੂੰ ਇਕੱਠਿਆਂ ਕਰਕੇ ਸਿੱਖਾਂ ਨੂੰ ਸੰਤ ਅਤੇ ਸਿਪਾਹੀ ਬਣਾਇਆ। ਗੁਰੂ ਸਾਹਿਬ ਨੇ ਅਕਾਲ ਤਖ਼ਤ ਸਾਹਿਬ ‘ਤੇ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨਣ ਮੌਕੇ ਸਮੂਹ ਸੰਗਤਾਂ ਨੂੰ ਸ਼ਸਤਰਧਾਰੀ ਹੋਣ ਅਤੇ ਸ਼ਸਤਰ ਵਿਦਿਆ ਦੇ ਧਾਰਨੀ ਹੁੰਦੇ ਹੋਏ ਵਧੀਆ ਘੋੜੇ ਰੱਖਣ ਦੇ ਆਦੇਸ਼ ਦਿੱਤੇ ਸਨ। ਉਨਾਂ ਖਿਡਾਰੀਆਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ਜਨਰਲ ਸਕੱਤਰ ਹਰਜਿੰਦਰ ਸਿੰਘ, ਗੱਤਕਾ ਕੋਚ ਹਰਵਿੰਦਰ ਸਿੰਘ, ਕੋਆਰਡੀਨੇਟਰ ਭੁਪਿੰਦਰ ਸਿੰਘ ਅਤੇ ਦਰਸ਼ਨ ਸਿੰਘ ਸਿੱਧੂ ਤੋਂ ਇਲਾਵਾ ਗੱਤਕਾ ਖਿਡਾਰੀ ਵੀ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In