Menu

ਸਿਹਤ ਵਿਭਾਗ ਵੱਲੋਂ ਘਰ ਘਰ ਨਿਗਰਾਨੀ ਮੁਹਿੰਮ ਤਹਿਤ ਸਰਵੇਖਣ ਜਾਰੀ

ਬਠਿੰਡਾ, 23 ਜੂਨ  (ਗੁਰਜੀਤ) – ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਿਸ਼ਨ ਫਤਿਹ ਤਹਿਤ ਕੋਵਿਡ -19 ਮਹਾਂਮਾਰੀ ਦੇ ਸਬੰਧ ਵਿੱਚ ਘਰ ਘਰ ਨਿਗਰਾਨੀ ਮੁਹਿੰਮ ਦੀ ਜ਼ਿਲਾ ਬਠਿੰਡਾ ਅੰਦਰ ਸ਼ੁਰੂਆਤ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਇਸ ਦੌਰਾਨ ਲੋਕਾਂ ਦੀ ਸਿਹਤ ਸਥਿਤੀ, ਬਾਹਰੋ ਆਏ ਲੋਕਾਂ ਆਦਿ ਸਬੰਧੀ ਜਾਣਕਾਰੀ ਇੱਕਤਰ ਕੀਤੀ ਜਾਵੇਗੀ। ਉਨਾਂ ਨੇ ਜ਼ਿਲਾ ਵਾਸੀਆਂ ਨੰੂ ਇਸ ਸਬੰਧੀ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਇਸ ਸੰਬੰਧੀ ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਇਸ ਮੁਹਿੰਮ ਤਹਿਤ 30 ਸਾਲ ਤੋਂ  ਵੱਧ ਦੀ ਅਬਾਦੀ ਵਿੱਚ ਪਰਿਵਾਰ ਦੇ ਮੁਖੀ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਜਾਂ ਕਿਸੇ ਬਿਮਾਰੀ ਨਾਲ ਜੂਝ ਰਹੇ ਵਿਅਕਤੀ ਦੀ ਜਾਣਕਾਰੀ ਹਾਸਿਲ  ਕੀਤੀ ਜਾ ਰਹੀ ਹੈ । ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਦਿਹਾਤੀ ਖੇਤਰ ਵਿੱਚ 827 ਆਸ਼ਾ ਵਰਕਰ 40 ਆਸ਼ਾ ਫੈਸਿਲੀਟੇਟਰ ਅਤੇ ਅਰਬਨ ਏਰੀਏ ਵਿੱਚ 141 ਆਸ਼ਾ, 23 ਵਲੰਟੀਅਰ ਅਤੇ 08 ਸੁਪਰਵਾਈਜ਼ਰ ਦੀ ਡਿਊਟੀ ਲਗਾਈ ਹੈ । ਉਨਾਂ ਦੱਸਿਆ ਕਿ ਸਮੂਹ ਆਸ਼ਾ ਵਰਕਰ ਘਰ ਘਰ ਨਿਗਰਾਨੀ ਪੋ੍ਗਰਾਮ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ । ਜਿਸ ਵਿੱਚ ਉਹ ਆਪਣੇ ਸਮਾਰਟ ਫੋਨ ਰਾਹੀਂ ਆਪਣੇ ਆਪਣੇ ਏਰੀਏ ਦੇ ਆਬਾਦੀ ਦੀ ਮੁਢਲੀ ਜਾਣਕਾਰੀ ਦੇ ਨਾਲ ਨਾਲ ਸਹਿ ਰੋਗ , ਪਿਛਲੇ 07 ਦਿਨਾਂ ਵਿੱਚ ਕੋਈ ਬੁਖਾਰ, ਜ਼ੁਕਾਮ, ਸਾਹ ਲੈਣ ਵਿੱਚ ਤਕਲੀਫ ਆਦਿ, ਪਿਛਲੇ ਇੱਕ ਮਹੀਨੇ ਵਿੱਚ ਕੀਤੀ ਗਈ ਯਾਤਰਾ ਦਾ ਵੇਰਵਾ ਅਤੇ ਕਿਸੇ ਕੋਰੋਨਾ ਪਾਜਿਟਿਵ ਕੇਸ ਦੇ ਸੰਪਰਕ ਜਾਂ ਆਸ ਪਾਸ ਹੋਣ ਬਾਰੇ ਜਾਣਕਾਰੀ ਦਰਜ਼ ਕੀਤੀ ਜਾਂਦੀ ਹੈ । ਇਸ ਤੋਂ ਇਲਾਵਾ ਬਲੱੱਡ ਪ੍ਰੈਸ਼ਰ, ਸ਼ੂਗਰ, ਕਿਡਨੀ ਦੀਆਂ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ, ਟੀ.ਬੀ., ਕੈਂਸਰ ਆਦਿ ਦਾ ਸਰਵੇਖਣ ਵੀ ਕੀਤਾ ਜਾਵੇਗਾ ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39823 posts
  • 0 comments
  • 0 fans