Menu

ਮਿਸ਼ਨ ਫਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਕੀਤਾ ਜਾ ਰਿਹੈ ਜਾਗਰੂਕ

ਫਾਜ਼ਿਲਕਾ, 23 ਜੂਨ (ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੇ ਹਦਾਇਤਾਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲਾ ਪ੍ਰੋਗਰਾਮ ਅਫ਼ਸਰ ਮੈਡਮ ਹਰਦੀਪ ਕੌਰ ਨੇ ਦਿੱਤੀ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਆਂਗਣਵਾੜੀ ਤੇ ਆਸ਼ਾ ਵਰਕਰਾਂ ਵੱਲੋਂ ਮਿਸ਼ਨ ਫਤਿਹ ਅਤੇ ਕੋਰੋਨਾ ਜਾਗਰੂਕਤਾ ਦੇ ਪੰਫਲੈਟ ਲੈ ਕੇ ਡੋਰ ਟੂ ਡੋਰ ਜਾਗਰੂਕਤਾ ਮੁਹਿੰਮ ਰਾਹੀਂ ਘਰਾਂ ਵਿਚ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ, ਸਿਰਫ਼ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਘਰ ਘਰ ਜਾ ਕੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਖ਼ੁਦ ਸਾਵਧਾਨੀਆਂ ਵਰਤ ਕੇ ਕੋਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ। ਉਨਾਂ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੂੰ ਵੱਧ ਤੋਂ ਵੱਧ ਕਾਮਯਾਬ ਬਣਾ ਕੇ ਕੋਰੋਨਾ ਮਹਾਂਮਾਰੀ ਤੇ ਫਤਿਹ ਪਾਉਣ ਲਈ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans