Menu

ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੀ ਸਰਕਾਰ ਨੂੰ ਚਿਤਾਵਨੀ, ਜਾ ਸਕਦੇ ਹਨ ਹੜਤਾਲ ‘ਤੇ

ਚੰਡੀਗੜ੍ਹ,23 ਜੂਨ – ਪੰਜਾਬ ਵਿੱਚ ਜਿੱਥੇ ਕੋਰੋਨਾ ਦੀ ਮਾਰ ਪੈ ਰਹੀ ਹੈ ਉੱਥੇ ਹੀ ਸੂਬੇ ਭਰ ਦੇ ਛੋਟੇ-ਵੱਡੇ 5000 ਤੋਂ ਵੱਧ ਹਸਪਤਾਲ ਅੱਜ ਸਵੇਰੇ ਤੋਂ ਹੜਤਾਲ `ਤੇ ਚਲੇ ਗਏ ਹਨ। ਉਹ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਕਲੀਨੀਕਲ ਇਸਟੈਬਲਿਸ਼ਮੈਂਟ ਬਿੱਲ ਦੇ ਜਾਰੀ ਕੀਤੇ ਗਏ ਆਰਡੀਨੈਂਸ ਦਾ ਵਿਰੋਧ ਕਰ ਰਹੇ ਹਨ।
ਕਰੋਨਾ ਦੇ ਵਧਦੇ ਪ੍ਰਕੋਪ ਦਰਮਿਆਨ ਪੰਜਾਬ ਵਿਚਲੇ ਸਾਰੇ ਪ੍ਰਾਈਵੇਟ ਹਸਪਤਾਲਾਂ ਵਲੋਂ ਹੜਤਾਲ ‘ਤੇ ਜਾਣ ਦੇ ਐਲਾਨ ਤੋਂ ਬਾਅਦ ਮਰੀਜ਼ਾਂ ਦੀਆਂ ਮੁਸ਼ਕਲਾਂ ਹੋਰ ਵਧਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਕਰੋਨਾ ਕਾਲ ਦੌਰਾਨ ਭਾਵੇਂ ਇਨ੍ਹਾਂ ਹਸਪਤਾਲਾਂ ਨੇ ਅਪਣੀਆਂ ਸੇਵਾਵਾਂ ਪਹਿਲਾਂ ਹੀ ਸੀਮਤ ਕਰ ਰੱਖੀਆਂ ਸਨ ਪਰ ਹੁਣ ਇਨ੍ਹਾਂ ਦੇ ਮੁਕੰਮਲ ਹੜਤਾਲ ‘ਤੇ ਜਾਣ ਕਾਰਨ ਗੰਭੀਰ ਹਾਲਤ ਵਾਲੇ ਮਰੀਜ਼ਾਂ ਤੋਂ ਇਲਾਵਾ ਗਰਭਵਤੀ ਮਹਿਲਾਵਾਂ ਸਮੇਤ ਹੋਰਨਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹੜਤਾਲ ਦਾ ਇਹ ਸੱਦਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸਾਂਝੀ ਐਕਸ਼ਨ ਕਮੇਟੀ ਨੇ 13 ਜੂਨ ਨੂੰ ਦਿੱਤਾ ਸੀ ਜਿਸ ‘ਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਜੇਕਰ ਇਸ ਆਰਡੀਨੈਂਸ ਨੂੰ ਵਾਪਸ ਲੈਣ ਬਾਰੇ ਫੈਸਲਾ ਨਾ ਕੀਤਾ ਗਿਆ ਤਾਂ 23 ਜੂਨ ਤੋਂ ਸੂਬੇ ਭਰ ਦੇ ਪ੍ਰਾਈਵੇਟ ਹਸਪਤਾਲ ਸਿਹਤ ਸਹੂਲਤਾਂ ਠੱਪ ਕਰ ਦੇਣਗੇ।

ਸਾਂਝੀ ਐਕਸ਼ਨ ਕਮੇਟੀ ਦੇ ਮੁਖੀ ਡਾਕਟਰ ਰਾਕੇਸ਼ ਵਿੱਗ ਤੇ ਮੀਡੀਆ ਇੰਚਾਰਜ ਡਾ. ਵਿਜੈ ਮਹਾਜਨ ਨੇ ਦੱਸਿਆ ਕਿ 13 ਜੂਨ ਤੋਂ ਬਾਅਦ ਪੰਜਾਬ ਸਰਕਾਰ ਨੇ ਜਥੇਬੰਦੀ ਦੀ ਮੰਗ `ਤੇ ਕੋਈ ਅਮਲ ਨਹੀਂ ਕੀਤਾ, ਜਿਸ ਕਾਰਨ ਹੜਤਾਲ ਕਰਨੀ ਪਈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਹਸਪਤਾਲਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਵੱਧ ਜਾਵੇਗੀ ਤੇ ਸਰਕਾਰੀ ਮਸ਼ੀਨਰੀ ਜਾਣ ਬੁਝ ਕੇ ਡਾਕਟਰਾਂ ਨੂੰ ਤੰਗ ਕਰੇਗੀ, ਜਿਸ ਨਾਲ ਭ੍ਰਿਸ਼ਟਾਚਾਰ ਵੱਧੇਗਾ।

ਦੱਸ ਦਈਏ ਕਿ ਅੱਜ ਹੜਤਾਲ ਹੋਣ ਨਾਲ ਸਾਰੀਆਂ ਡਾਕਟਰੀ ਸਹੂਲਤਾਂ ਠੱਪ ਪਈਆਂ ਹਨ ਇੱਥੋਂ ਤੱਕ ਕਿ ਐਮਰਜੰਸੀ ਸੇਵਾਵਾਂ ਵੀ ਬੰਦ ਪਈਆਂ ਹਨ। ਇਹ ਸੇਵਾਵਾਂ ਸ਼ਾਮੀ ਅੱਠ ਵਜੇ ਤੱਕ ਬੰਦ ਰਹਿਣਗੀਆਂ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans