Menu

ਕੋਰੋਨਾ ‘ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ: ਸਾਧੂ ਸਿੰਘ ਧਰਮਸੋਤ

ਚੰਡੀਗੜ, 25 ਜੂਨ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੋਰੋਨਾ ‘ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਸੰਭਵ ਕਾਰਜ ਨੂੰ ਸੰਭਵ ਬਣਾਇਆ ਜਾ ਸਕਦਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੋਰੋਨਾ ਦਾ ਖ਼ਤਰਾ ਹਾਲ ਦੀ ਘੜੀ ਟਲ਼ਿਆ ਨਹੀਂ ਹੈ, ਇਸ ਲਈ ਕੋਵਿਡ 19 ‘ਤੇ ਫ਼ਤਹਿ ਹਾਸਲ ਕਰਨ ਲਈ, ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਭਵਿੱਖ ਵਿੱਚ ਵੀ ਪਾਲਣਾ ਕਰਨ ਦੀ ਬੇਹੱਦ ਜ਼ਰੂਰੀ ਹੈ।

ਸ. ਧਰਮਸੋਤ ਨੇ ਕਿਹਾ ਕਿ ਅੱਜ ਜੇਕਰ ਪੰਜਾਬ ‘ਚ ਕੋਰੋਨਾ ਦੀ ਫੈਲਾਅ ਦਰ ਘੱਟ ਹੈ ਤਾਂ ਇਸਦਾ ਕਾਰਨ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਲਈ ਲੋਕਾਂ ਵੱਲੋਂ ਦਿੱਤਾ ਗਿਆ ਭਰਪੂਰ ਸਹਿਯੋਗ ਵੱਡਾ ਕਾਰਨ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਦੌਰਾਨ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਣ ਵੰਡਣ ਤੋਂ ਇਲਾਵਾ ਸਿਹਤ ਪ੍ਰਬੰਧਾਂ ਨੂੰ ਵੀ ਵੱਡੇ ਪੱਧਰ ‘ਤੇ ਮਜ਼ਬੂਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਮੁੱਚੇ ਭਾਰਤ ਵਿੱਚ ਪੰਜਾਬ ਦੀ ਕੋਰੋਨਾ ਨਾਲ ਟਾਕਰੇ ਸਬੰਧੀ ਨੀਤੀ ਨੂੰ ਦੂਸਰੇ ਸੂਬਿਆਂ ਵੱਲੋਂ ਵੀ ਅਪਣਾਇਆ ਜਾ ਰਿਹਾ ਹੈ, ਜੋ ਕਿ ਪੰਜਾਬ ਸਰਕਾਰ ਦੀ ਸਰਬੋਤਮ ਕਾਰਗੁਜ਼ਾਰੀ ‘ਤੇ ਮੋਹਰ ਲਾਉਂਦਾ ਹੈ।

ਸ. ਧਰਮਸੋਤ ਨੇ ਕੋਵਿਡ 19 ਦੌਰਾਨ ਸੂਬੇ ਭਰ ‘ਚੋਂ ਅੱਗੇ ਆਏ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਨੇ ਸੰਕਟ ਦੀ ਇਸ ਘੜੀ ਵਿੱਚ ਮਨੁੱਖਤਾ ਦੇ ਭਲੇ ਲਈ ਵਡਮੁੱਲਾ ਕਾਰਜ ਕੀਤਾ ਹੈ। ਉਨਾਂ ਕਿਹਾ ਕਿ ਇਨਾਂ ਨੇ ਤਾਲਾਬੰਦੀ ਦੌਰਾਨ ਸੁਚਾਰੂ ਢੰਗ ਨਾਲ ਜ਼ਰੂਰਤਮੰਦਾਂ ਤੱਕ ਹਰ ਜ਼ਰੂਰੀ ਮਦਦ ਪੁੱਜਦੀ ਕੀਤੀ, ਜੋ ਕਿ ਇੱਕ ਬਹੁਤ ਵੱਡੀ ਚੁਣੌਤੀ ਸੀ। ਉਨਾਂ ਕਿਹਾ ਕਿ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਸੁਬਾ ਸਰਕਾਰ ਦਾ ਸਹਿਯੋਗ ਕੀਤਾ ਹੈ, ਜਿਸ ਨਾਲ ਰਾਹਤ ਕਾਰਜਾਂ ‘ਚ ਭਾਰੀ ਮਦਦ ਮਿਲੀ ਹੈ।

ਸ. ਧਰਮਸੋਤ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ 19 ਤੋਂ ਸੁਰੱਖਿਅਤ ਰਹਿਣ ਲਈ ਕੋਈ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਹੱਥ ਜ਼ਰੂਰ ਧੋਵੋ। ਉਨਾਂ ਕਿਹਾ ਸਮੇਂ-ਸਮੇਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਧੋਹਣ ਜਾਂ ਸੈਨੇਟਾਈਜ਼ ਕਰਨ, ਘਰੋਂ ਬਾਹਰ ਜਾਣ ਸਮੇਂ ਮਾਸਕ ਨਾਲ ਮੂੰਹ ਤੇ ਨੱਕ ਢੱਕਣ ਅਤੇ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਇਹ ਬਚਾਅ ਢੰਗ ਅਪਣਾ ਕੇ ਅਸੀਂ ਜਿੱਥੇ ਆਪਣੀ ਤੇ ਆਪਣੇ ਪਰਿਵਾਰ ਦਾ ਬਚਾਅ ਕਰ ਸਕਦੇ ਹਾਂ, ਉੱਥੇ ਹੀ ਕੋਰੋਨਾ ਦਾ ਸਮੂਹਿਕ ਫੈਲਾਅ ਵੀ ਰੋਕ ਸਕਦੇ ਹਾਂ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans